ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਉਤਰਾਅ-ਚੜ੍ਹਾਅ ਦਾ ਦੌਰ ਜਾਰੀ ਹੈ । ਕੇਂਦਰੀ ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਕਿਹਾ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 16 ਹਜ਼ਾਰ 135 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 24 ਮੌਤਾਂ ਦਰਜ ਕੀਤੀਆਂ ਗਈਆਂ ਹਨ । ਐਤਵਾਰ ਦੇ ਮੁਕਾਬਲੇ ਕੇਸਾਂ ਦੀ ਗਿਣਤੀ ਵਿੱਚ ਮਾਮੂਲੀ ਵਾਧਾ ਹੋਇਆ ਹੈ । ਐਤਵਾਰ ਨੂੰ 16,103 ਮਾਮਲੇ ਸਾਹਮਣੇ ਆਏ ਸਨ । ਸਿਹਤ ਮੰਤਰਾਲੇ ਦੇ ਅਨੁਸਾਰ ਰੋਜ਼ਾਨਾ ਸਕਾਰਾਤਮਕਤਾ ਦਰ 4.85 ਫ਼ੀਸਦੀ ਹੈ ਅਤੇ ਸਰਗਰਮ ਮਾਮਲਿਆਂ ਦੀ ਗਿਣਤੀ ਵੱਧ ਕੇ 1,13,864 ਹੋ ਗਈ ਹੈ।
ਸਿਹਤ ਮੰਤਰਾਲੇ ਨੇ ਸੋਮਵਾਰ ਨੂੰ ਦੱਸਿਆ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਵਿੱਚ 2153 ਦਾ ਵਾਧਾ ਹੋਇਆ ਹੈ। ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 13,958 ਮਰੀਜ਼ਾਂ ਡਿਸਚਾਰਜ ਹੋਏ ਹਨ । ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1 ਲੱਖ 13 ਹਜ਼ਾਰ 864 ਹੋ ਗਈ ਹੈ। ਹੁਣ ਤੱਕ ਕੁੱਲ 4 ਕਰੋੜ 28 ਲੱਖ 79 ਹਜ਼ਾਰ 477 ਲੋਕ ਇਸ ਮਹਾਮਾਰੀ ਤੋਂ ਠੀਕ ਹੋ ਚੁੱਕੇ ਹਨ। ਐਕਟਿਵ ਕੇਸ ਕੁੱਲ ਕੇਸਾਂ ਦਾ 0.26 ਪ੍ਰਤੀਸ਼ਤ ਹਨ। ਇਸ ਦੇ ਨਾਲ ਹੀ ਰਿਕਵਰੀ ਰੇਟ 98.53 ਫੀਸਦੀ ਹੈ। ਹੁਣ ਤੱਕ 5 ਲੱਖ 25 ਹਜ਼ਾਰ 199 ਲੋਕ ਵੀ ਕੋਰੋਨਾ ਨਾਲ ਆਪਣੀ ਜਾਨ ਗੁਆ ਚੁੱਕੇ ਹਨ।
ਉੱਥੇ ਹੀ ਜੇਕਰ ਅਸੀਂ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ‘ਤੇ ਨਜ਼ਰ ਮਾਰੀਏ ਤਾਂ ਪਿਛਲੇ 24 ਘੰਟਿਆਂ ਵਿੱਚ ਹੋਈਆਂ 24 ਮੌਤਾਂ ਵਿੱਚੋਂ 6 ਮੌਤਾਂ ਮਹਾਰਾਸ਼ਟਰ ਵਿੱਚ, 5 ਦਿੱਲੀ ਵਿੱਚ ਅਤੇ 3 ਬੰਗਾਲ ਵਿੱਚ ਹੋਈਆਂ ਹਨ। ਮਿਜ਼ੋਰਮ, ਕੇਰਲਾ ਵਿੱਚ 1-1 ਵਿਅਕਤੀ ਦੀ ਮੌਤ ਹੋ ਗਈ ਹੈ । ਬਾਕੀ 8 ਮੌਤਾਂ ਕੇਰਲਾ ਦੀਆਂ ਹਨ, ਜੋ ਪਿਛਲੇ ਦਿਨੀਂ ਹੋਈਆਂ ਸਨ । ਸਰਕਾਰੀ ਰਿਕਾਰਡ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਨਾਲ 5,25,223 ਮੌਤਾਂ ਹੋ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: