ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲਿਆਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 16,561 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਬੀਤੇ 24 ਘੰਟਿਆਂ ਵਿੱਚ 18,053 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵੱਧ ਕੇ 1,23, 535 ਹੋ ਗਈ ਹੈ।
ਦੱਸ ਦੇਈਏ ਕਿ ਬੀਤੇ ਦਿਨ ਦੇ ਮੁਕਾਬਲੇ ਕੋਰੋਨਾ ਕੇਸਾਂ ਵਿੱਚ ਲਗਭਗ 200 ਮਰੀਜ਼ਾਂ ਦਾ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ 11 ਅਗਸਤ ਨੂੰ ਦੇਸ਼ ਵਿੱਚ 16,299 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਪਹਿਲਾਂ 9 ਅਗਸਤ ਨੂੰ 12,751 ਮਾਮਲੇ, 8 ਅਗਸਤ ਨੂੰ 16,167 ਤੇ 7 ਅਗਸਤ ਨੂੰ 18,738 ਨਵੇਂ ਮਾਮਲੇ ਸਾਹਮਣੇ ਆਏ ਸਨ।
ਇਹ ਵੀ ਪੜ੍ਹੋ: ਰੱਖੜੀ ‘ਤੇ ਵੱਡਾ ਹਾਦਸਾ, ਯਮੁਨਾ ਨਦੀ ਪਾਰ ਕਰਦਿਆਂ ਪਲਟੀ ਕਿਸ਼ਤੀ, 4 ਮੌਤਾਂ, 35 ਲਾਪਤਾ
ਦੇਸ਼ ਦੀ ਰਾਜਧਾਨੀ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਮਾਮਲੇ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਦਿੱਲੀ ਵਿੱਚ 11 ਅਗਸਤ ਨੂੰ ਕੋਰੋਨਾ ਦੇ 2,726 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਸਿਹਤ ਵਿਭਾਗ ਦੇ ਅੰਕੜਿਆਂ ਨੂੰ ਦੇਖਿਆ ਜਾਵੇ ਤਾਂ ਦਿੱਲੀ ਵਿੱਚ ਅਗਸਤ ਦੇ ਮਹੀਨੇ ਸ਼ੁਰੂਆਤੀ 10 ਦਿਨਾਂ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ 19,760 ਮਾਮਲੇ ਸਾਹਮਣੇ ਆ ਚੁੱਕੇ ਹਨ।
ਇਸ ਤੋਂ ਇਲਾਵਾ ਮਹਾਰਾਸ਼ਟਰ ਵਿੱਚ 11 ਅਗਸਤ ਨੂੰ ਕੋਰੋਨਾ ਦੇ 1877 ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਅੰਕੜਿਆਂ ਦੇ ਨਾਲ ਹੀਰਾਜ ਵਿੱਚ ਹੁਣ ਤੱਕ ਸਾਹਮਣੇ ਆਏ ਮਾਮਲਿਆਂ ਦੀ ਗਿਣਤੀ ਵੱਧ ਕੇ 80,66,243 ਹੋ ਗਈ ਹੈ। ਰਿਪੋਰਟਾਂ ਮੁਤਾਬਕ ਬੀਤ ਦਿਨ ਯਾਨੀ ਕਿ 11 ਅਗਸਤ ਨੂੰ ਕੋਰੋਨਾ ਸੰਕ੍ਰਮਣ ਕਾਰਨ 5 ਲੋਕਾਂ ਦੀ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: