ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ 24 ਘੰਟਿਆਂ ਦੇ ਅੰਦਰ ਇੱਕ ਵਾਰ ਫਿਰ ਵਾਧਾ ਦੇਖਿਆ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ 2 ਲੱਖ 8 ਹਜ਼ਾਰ 921 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਨਵੇਂ ਸੰਕਰਮਿਤ ਲੋਕਾਂ ਦੀ ਗਿਣਤੀ 2 ਲੱਖ ਤੋਂ ਹੇਠਾਂ ਪਹੁੰਚ ਗਈ ਸੀ । ਮੰਗਲਵਾਰ ਨੂੰ 2 ਲੱਖ 95 ਹਜ਼ਾਰ 955 ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ । ਇਸ ਦੇ ਨਾਲ ਹੀ ਇਸ ਵਾਇਰਸ ਨਾਲ 4157 ਲੋਕਾਂ ਦੀਆਂ ਜਾਨਾਂ ਗਈਆਂ ਹਨ।
ਇਹ ਵੀ ਪੜ੍ਹੋ: ਓਡੀਸ਼ਾ ‘ਚ Cyclone Yaas ਦਾ ਤਾਂਡਵ, ਤੇਜ਼ ਹਵਾਵਾਂ ਨਾਲ ਬਾਰਿਸ਼ ਸ਼ੁਰੂ
ਅੰਕੜਿਆਂ ਅਨੁਸਾਰ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 2 ਕਰੋੜ 71 ਲੱਖ 57 ਹਜ਼ਾਰ 795 ਨੂੰ ਪਾਰ ਕਰ ਗਏ ਹਨ । ਇਨ੍ਹਾਂ ਵਿੱਚ 24 ਲੱਖ 90 ਹਜ਼ਾਰ 876 ਐਕਟਿਵ ਕੇਸ ਹਨ । ਹੁਣ ਤੱਕ ਦੇਸ਼ ਵਿੱਚ 2 ਕਰੋੜ 43 ਲੱਖ 50 ਹਜ਼ਾਰ 816 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ । ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ। ਹੁਣ ਤੱਕ 3 ਲੱਖ 11 ਹਜ਼ਾਰ 388 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।
ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ 12 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ। ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.13 ਪ੍ਰਤੀਸ਼ਤ ਹੈ, ਜਦੋਂ ਕਿ ਰਿਕਵਰੀ ਰੇਟ 88 ਪ੍ਰਤੀਸ਼ਤ ਤੋਂ ਵੱਧ ਹੈ। ਐਕਟਿਵ ਕੇਸ ਘੱਟ ਕੇ 11 ਪ੍ਰਤੀਸ਼ਤ ਤੋਂ ਵੀ ਘੱਟ ਹੋ ਗਏ ਹਨ।
ਇਹ ਵੀ ਪੜ੍ਹੋ: Cyclone Yaas ਨੂੰ ਲੈ ਕੇ ਰੇਲਵੇ ਵੀ ਹੋਇਆ ਅਲਰਟ, ਜ਼ੰਜੀਰਾਂ ਨਾਲ ਬੰਨ੍ਹੇ ਟ੍ਰੇਨਾਂ ਦੇ ਪਹੀਏ
ਕੋਰੋਨਾ ਐਕਟਿਵ ਮਾਮਲੇ ਵਿੱਚ ਭਾਰਤ ਦੁਨੀਆ ਵਿੱਚ ਦੂਜੇ ਨੰਬਰ ‘ਤੇ ਹੈ। ਇਸ ਤੋਂ ਇਲਾਵਾ ਕੁੱਲ ਪੀੜਤਾਂ ਦੇ ਮਾਮਲੇ ਵਿੱਚ ਵੀ ਭਾਰਤ ਦੂਜੇ ਨੰਬਰ ‘ਤੇ ਹੈ, ਜਦੋਂਕਿ ਅਮਰੀਕਾ ਅਤੇ ਬ੍ਰਾਜ਼ੀਲ ਤੋਂ ਬਾਅਦ ਭਾਰਤ ਵਿੱਚ ਵਿਸ਼ਵ ਵਿੱਚ ਸਭ ਤੋਂ ਵੱਧ ਮੌਤਾਂ ਹੋਈਆਂ ਹਨ।
ਜੇਕਰ ਇੱਥੇ ਮਹਾਂਰਾਸ਼ਟਰ ਦੀ ਗੱਲ ਕੀਤੀ ਜਾਵੇ ਤਾਂ ਮੰਗਲਵਾਰ ਨੂੰ 24,136 ਲੋਕ ਸੰਕਰਮਿਤ ਪਾਏ ਗਏ ਅਤੇ 601 ਲੋਕਾਂ ਦੀ ਮੌਤ ਹੋ ਗਈ । ਹੁਣ ਤੱਕ ਰਾਜ ਵਿੱਚ 56.26 ਲੱਖ ਲੋਕ ਸੰਕਰਮਿਤ ਹੋ ਚੁੱਕੇ ਹਨ । ਇਨ੍ਹਾਂ ਵਿਚੋਂ 52.18 ਲੱਖ ਲੋਕ ਠੀਕ ਹੋ ਚੁੱਕੇ ਹਨ, ਜਦੋਂ ਕਿ 90,349 ਲੋਕਾਂ ਦੀ ਮੌਤ ਹੋ ਗਈ ਹੈ । 3.14 ਲੱਖ ਮਰੀਜ਼ ਅਜੇ ਵੀ ਇਲਾਜ ਅਧੀਨ ਹਨ ।
ਇਹ ਵੀ ਦੇਖੋ: ਅੰਮ੍ਰਿਤਸਰ ਤੋਂ ਬਾਅਦ ਪਟਿਆਲੇ ‘ਚ ਨਵਜੋਤ ਸਿੱਧੂ ਦੇ ਘਰ ਦੀ ਛੱਤ ‘ਤੇ ਲੱਗਿਆ ਕਾਲਾ ਝੰਡਾ