ਭਾਰਤ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 3324 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਨਾਲੋਂ 9.9% ਘੱਟ ਹਨ । ਦੇਸ਼ ਦੇ 5 ਰਾਜਾਂ ਵਿੱਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 19092 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਵਿੱਚ 408 ਦਾ ਵਾਧਾ ਹੋਇਆ ਹੈ। ਇਸ ਦੌਰਾਨ 40 ਮੌਤਾਂ ਹੋ ਚੁੱਕੀਆਂ ਹਨ।
ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ ਨੂੰ ਭਾਰਤ ਵਿੱਚ ਕੋਰੋਨਾ ਸੰਕ੍ਰਮਣ ਦੇ 3688 ਨਵੇਂ ਮਾਮਲੇ ਸਾਹਮਣੇ ਆਏ ਸਨ । ਦਿੱਲੀ ਵਿੱਚ ਕੋਰੋਨਾ ਦੇ ਸਭ ਤੋਂ ਵੱਧ 1,520 ਮਾਮਲੇ ਮਿਲੇ ਹਨ, ਇਸ ਤੋਂ ਬਾਅਦ ਹਰਿਆਣਾ ਵਿੱਚ 490, ਕੇਰਲਾ ਵਿੱਚ 337, ਉੱਤਰ ਪ੍ਰਦੇਸ਼ ਵਿੱਚ 275 ਅਤੇ ਮਹਾਰਾਸ਼ਟਰ ਵਿੱਚ 155 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਵਾਇਰਸ ਸੰਕਰਮਿਤ ਮਾਮਲਿਆਂ ਦੀ ਕੁੱਲ ਗਿਣਤੀ 4,30,79,188 ਹੋ ਗਈ ਹੈ । ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ 5,23,843 ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ
ਦੱਸ ਦੇਈਏ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਸਾਹਮਣੇ ਆਏ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚੋਂ 83.54 ਫੀਸਦੀ ਮਾਮਲੇ ਦਿੱਲੀ, ਹਰਿਆਣਾ, ਕੇਰਲਾ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ਤੋਂ ਸਾਹਮਣੇ ਆਏ ਹਨ। ਇਕੱਲੇ ਦਿੱਲੀ ਵਿੱਚ 45.73% ਨਵੇਂ ਕੇਸ ਹਨ । ਭਾਰਤ ਦਾ ਕੋਰੋਨਾ ਰਿਕਵਰੀ ਰੇਟ ਹੁਣ 98.74% ਹੈ। ਪਿਛਲੇ 24 ਘੰਟਿਆਂ ਵਿੱਚ ਕੁੱਲ 2 ਹਜ਼ਾਰ 876 ਮਰੀਜ਼ ਠੀਕ ਵੀ ਹੋਏ ਹਨ, ਜਿਸ ਨਾਲ ਦੇਸ਼ ਭਰ ਵਿੱਚ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ 4 ਕਰੋੜ 25 ਲੱਖ 36 ਹਜ਼ਾਰ 253 ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: