ਭਾਰਤ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ, ਜਿੱਥੇ ਕੋਵਿਡ-19 ਦੇ ਮਾਮਲਿਆਂ ਵਿੱਚ 22 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 9,923 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 17 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਇਸ ਨਾਲ ਦੇਸ਼ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5,24,890 ਹੋ ਗਈ ਹੈ। ਦੇਸ਼ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 79,313 ਹੈ। ਪਿਛਲੇ 24 ਘੰਟਿਆਂ ਵਿੱਚ, 7,293 ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋਏ ਹਨ ਅਤੇ ਹੁਣ ਤੱਕ 4,27,15,193 ਲੋਕ ਇਸ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ।
ਦੇਸ਼ ਵਿੱਚ ਮੌਜੂਦਾ ਸਮੇਂ ਵਿੱਚ ਰਿਕਵਰੀ ਰੇਟ 98.61 ਫੀਸਦੀ ਹੈ। ਰੋਜ਼ਾਨਾ ਸਕਾਰਾਤਮਕਤਾ ਦਰ 2.55 ਪ੍ਰਤੀਸ਼ਤ ਹੈ, ਜਦੋਂ ਕਿ ਹਫ਼ਤਾਵਾਰ ਸਕਾਰਾਤਮਕਤਾ ਦਰ 2.67 ਪ੍ਰਤੀਸ਼ਤ ਹੈ। ਦੇਸ਼ ਵਿੱਚ ਹੁਣ ਤੱਕ 85.85 ਕਰੋੜ ਟੈਸਟ ਕੀਤੇ ਜਾ ਚੁੱਕੇ ਹਨ, ਜਿਸ ਵਿੱਚ ਪਿਛਲੇ 24 ਘੰਟਿਆਂ ਵਿੱਚ 3 ਲੱਖ 88 ਹਜ਼ਾਰ 641 ਟੈਸਟ ਕੀਤੇ ਗਏ ਹਨ । ਸੋਮਵਾਰ ਨੂੰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 12,781 ਨਵੇਂ ਮਾਮਲੇ ਸਾਹਮਣੇ ਆਏ ਸਨ । ਇਸ ਦੌਰਾਨ 18 ਲੋਕਾਂ ਦੀ ਮੌਤ ਹੋ ਗਈ ਸੀ ।
ਇਹ ਵੀ ਪੜ੍ਹੋ: ਸ਼ੂਟਰਾਂ ਦੀ ਗ੍ਰਿਫਤਾਰੀ ਤੋਂ ਬਾਅਦ ਦਿੱਲੀ ਪੁਲਿਸ ਨੇ ਕੀਤੀ ਪ੍ਰੈੱਸ ਕਾਨਫਰੰਸ, ਕੀਤੇ ਕਈ ਅਹਿਮ ਖੁਲਾਸੇ
ਉੱਥੇ ਹੀ ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਸੰਕ੍ਰਮਣ ਦੇ 1,060 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਿਹਤ ਵਿਭਾਗ ਨੇ ਸੋਮਵਾਰ ਨੂੰ ਕਿਹਾ ਕਿ ਇਹ ਪਿਛਲੇ ਚਾਰ ਮਹੀਨਿਆਂ ਵਿੱਚ ਰੋਜ਼ਾਨਾ ਸੰਕਰਮਣ ਦੀ ਸਭ ਤੋਂ ਵੱਧ ਗਿਣਤੀ ਹੈ ਅਤੇ ਸੰਕਰਮਣ ਦੀ ਦਰ ਵਧ ਕੇ 10.09 ਪ੍ਰਤੀਸ਼ਤ ਹੋ ਗਈ ਹੈ । ਵਿਭਾਗ ਦੇ ਬੁਲੇਟਿਨ ਅਨੁਸਾਰ ਕੋਵਿਡ-19 ਕਾਰਨ ਹੁਣ ਤੱਕ 26,238 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਗੌਰਤਲਬ ਹੈ ਕਿ ਦੇਸ਼ ਵਿੱਚ 7 ਅਗਸਤ 2020 ਨੂੰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 20 ਲੱਖ, 23 ਅਗਸਤ 2020 ਨੂੰ 30 ਲੱਖ ਅਤੇ 5 ਸਤੰਬਰ 2020 ਨੂੰ 40 ਲੱਖ ਤੋਂ ਵਧ ਹੋ ਗਈ ਸੀ। ਸੰਕਰਮਣ ਦੇ ਕੁੱਲ ਮਾਮਲੇ 16 ਸਤੰਬਰ 2020 ਨੂੰ 50 ਲੱਖ, 28 ਸਤੰਬਰ 2020 ਨੂੰ 60 ਲੱਖ, 11 ਅਕਤੂਬਰ 2020 ਨੂੰ 70 ਲੱਖ, 29 ਅਕਤੂਬਰ 2020 ਨੂੰ 80 ਲੱਖ ਅਤੇ 20 ਨਵੰਬਰ ਨੂੰ 90 ਲੱਖ ਨੂੰ ਪਾਰ ਕਰ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: