ਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਹੁਣ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਇੱਕ ਲੱਖ 96 ਹਜ਼ਾਰ 427 ਨਵੇਂ ਕੇਸ ਸਾਹਮਣੇ ਆਏ ਹਨ ।
ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਆਖਰੀ ਵਾਰ ਕੋਰੋਨਾ ਦੇ ਦੋ ਲੱਖ ਤੋਂ ਘੱਟ ਮਾਮਲੇ 13 ਅਪ੍ਰੈਲ ਨੂੰ ਆਏ ਸਨ। ਫਿਰ ਦੇਸ਼ ਵਿੱਚ ਕੋਰੋਨਾ ਦੇ ਇੱਕ ਲੱਖ 84 ਹਜ਼ਾਰ ਕੇਸ ਦਰਜ ਸਨ । ਇਸ ਦੌਰਾਨ ਦੇਸ਼ ਵਿੱਚ ਕੋਰੋਨਾ ਕਾਰਨ 3511 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ ਤਿੰਨ ਲੱਖ 26 ਹਜ਼ਾਰ 850 ਲੋਕ ਠੀਕ ਹੋਏ ਹਨ।
ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਦੱਸਿਆ ਹੈ ਕਿ ਬੀਤੇ ਦਿਨੀਂ ਭਾਰਤ ਵਿੱਚ ਕੋਰੋਨਾ ਵਾਇਰਸ ਲਈ 20 ਲੱਖ 58 ਹਜ਼ਾਰ 112 ਸੈਂਪਲ ਟੈਸਟ ਕੀਤੇ ਗਏ, ਜਿਸ ਤੋਂ ਬਾਅਦ ਕੱਲ੍ਹ ਤੱਕ ਦੇਸ਼ ਵਿੱਚ ਕੁੱਲ 33 ਕਰੋੜ 25 ਲੱਖ 94 ਹਜ਼ਾਰ 176 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ ਵਿੱਚ ਪਿਛਲੇ 18 ਦਿਨਾਂ ਤੋਂ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਘੱਟ ਰਹੇ ਹਨ। 18 ਦਿਨਾਂ ਵਿੱਚ 3 ਲੱਖ ਤੋਂ ਘੱਟ ਕੇਸ ਆ ਰਹੇ ਹਨ। ਰਿਕਵਰੀ ਰੇਟ ਵਿੱਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ: ਖਤਰਨਾਕ ਹੁੰਦਾ ਜਾ ਰਿਹਾ ਹੈ Cyclone Yaas, ਰੈਡ ਅਲਰਟ ਜਾਰੀ, ਕਈ ਰੇਲ ਗੱਡੀਆਂ ਵੀ ਰੱਦ
ਇਸ ਤੋਂ ਇਲਾਵਾ ਸਰਗਰਮ ਮਾਮਲਿਆਂ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਮੰਤਰਾਲੇ ਨੇ ਦੱਸਿਆ ਕਿ ਪਿਛਲੇ 15 ਹਫ਼ਤਿਆਂ ਵਿੱਚ ਸੈਂਪਲਾਂ ਦੀ ਜਾਂਚ ਵਿੱਚ 2.6 ਗੁਣਾ ਦਾ ਵਾਧਾ ਹੋਇਆ ਹੈ, ਜਦੋਂ ਕਿ ਪਿਛਲੇ ਦੋ ਹਫ਼ਤਿਆਂ ਤੋਂ ਹਫਤਾਵਾਰੀ ਸੰਕ੍ਰਮਣ ਦੀ ਦਰ ਵਿੱਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ।
ਦੱਸ ਦੇਈਏ ਕਿ ਮਹਾਰਾਸ਼ਟਰ, ਕਰਨਾਟਕ ਅਤੇ ਤਾਮਿਲਨਾਡੂ ਦੇਸ਼ ਦੇ 10 ਰਾਜਾਂ ਵਿੱਚ ਸ਼ਾਮਿਲ ਹਨ, ਜਿੱਥੇ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਵਿੱਚ 73.88 ਪ੍ਰਤੀਸ਼ਤ ਦੀ ਹਿੱਸੇਦਾਰੀ ਹਨ। ਸਭ ਤੋਂ ਜ਼ਿਆਦਾ ਮੌਤਾਂ ਮਹਾਰਾਸ਼ਟਰ ਵਿੱਚ ਹੋਈਆਂ, ਇਸ ਤੋਂ ਬਾਅਦ ਕਰਨਾਟਕ, ਤਾਮਿਲਨਾਡੂ, ਉੱਤਰ ਪ੍ਰਦੇਸ਼, ਪੰਜਾਬ, ਦਿੱਲੀ, ਕੇਰਲ, ਪੱਛਮੀ ਬੰਗਾਲ, ਉਤਰਾਖੰਡ ਅਤੇ ਆਂਧਰਾ ਪ੍ਰਦੇਸ਼ ਵਿੱਚ ਹੋਈਆਂ ਹਨ।
ਇਹ ਵੀ ਦੇਖੋ: ਅਕਾਲੀ ਦਲ ਨੇ ਖੇਡਿਆ ਵੱਡਾ ਦਾਅ, 4 ਵਾਰ ਦੇ ਕਾਂਗਰਸੀ ਵਿਧਾਇਕ ਦੇ ਮੁਕਾਬਲੇ ਮੈਦਾਨ ‘ਚ ਉਤਾਰਿਆ ਪੋਤਾ ?