ਦੇਸ਼ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਵੇਰੀਐਂਟ ਓਮੀਕ੍ਰੋਨ ਦੇ ਮਾਮਲੇ ਵੀ ਵੱਧ ਰਹੇ ਹਨ। ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 3 ਲੱਖ 47 ਹਜ਼ਾਰ 254 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 703 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 9,692 ਮਾਮਲੇ ਸਾਹਮਣੇ ਆ ਚੁੱਕੇ ਹਨ ।
ਦੱਸ ਦੇਈਏ ਕਿ ਦੇਸ਼ ਵਿੱਚ ਵੀਰਵਾਰ ਨਾਲੋਂ 29,722 ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਕੱਲ੍ਹ ਕੋਰੋਨਾ ਵਾਇਰਸ ਦੇ 3,17,532 ਮਾਮਲੇ ਸਾਹਮਣੇ ਆਏ ਸਨ। ਫਿਲਹਾਲ ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ 17.94 ਪ੍ਰਤੀਸ਼ਤ ਹੈ ਅਤੇ ਹਫਤਾਵਾਰੀ ਸੰਕਰਮਣ ਦਰ 16.56 ਪ੍ਰਤੀਸ਼ਤ ਹੈ। ਰੋਜ਼ਾਨਾ ਸਾਹਮਣੇ ਆ ਰਹੇ ਮੁਕਾਬਲਿਆਂ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਕੁੱਲ ਸਰਗਰਮ ਮਾਮਲੇ 20 ਲੱਖ ਦੇ ਅੰਕੜੇ ਨੂੰ ਪਾਰ ਗਏ ਹਨ।
ਇਹ ਵੀ ਪੜ੍ਹੋ: ਪੰਜਾਬ ਚੋਣਾਂ 2022 : ਰਾਘਵ ਚੱਢਾ ਦਾ ਐਲਾਨ, ਧੂਰੀ ਹਲਕੇ ਤੋਂ ਚੋਣ ਲੜਨਗੇ ਭਗਵੰਤ ਮਾਨ
ਉੱਥੇ ਹੀ ਦੇਸ਼ ਵਿੱਚ ਕੋਰੋਨਾ ਕਾਰਨ ਹੁਣ ਤੱਕ 4,88,396 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਦੇਸ਼ ਵਿੱਚ ਹੁਣ ਤੱਕ 160.43 ਕਰੋੜ ਵੈਕਸੀਨ ਲੱਗ ਚੁੱਕੀ ਹੈ । ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿੱਚ ਕੱਲ੍ਹ ਕੋਰੋਨਾ ਵਾਇਰਸ ਲਈ 19,35,912 ਨਮੂਨੇ ਦੇ ਟੈਸਟ ਕੀਤੇ ਗਏ ਸਨ ।
ਜ਼ੁਕਰਯੋਗ ਹੈ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ 46,197 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ, ਜਦਕਿ 37 ਮੌਤਾਂ ਹੋਈਆਂ ਹਨ । ਇਸ ਸਮੇਂ ਸੂਬੇ ਵਿੱਚ ਐਕਟਿਵ ਕੇਸ 2,58,569 ਹਨ। ਇਸ ਦੇ ਨਾਲ ਹੀ, ਤਾਮਿਲਨਾਡੂ ਵਿੱਚ ਪਿਛਲੇ 24 ਘੰਟਿਆਂ ਵਿੱਚ 28,561 ਨਵੇਂ ਕੋਵਿਡ ਮਾਮਲੇ ਅਤੇ 39 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ 12306 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਅਤੇ 46 ਲੋਕਾਂ ਦੀ ਜਾਨ ਚਲੀ ਗਈ।
ਵੀਡੀਓ ਲਈ ਕਲਿੱਕ ਕਰੋ -: