ਭਾਰਤ ਨੇ ਸ਼ਨੀਵਾਰ ਨੂੰ ਨਵੇਂ ਸਾਲ ਦੇ ਮੌਕੇ ‘ਤੇ ਮਨੁੱਖੀ ਸਹਾਇਤਾ ਤਹਿਤ ਅਫਗਾਨਿਸਤਾਨ ਨੂੰ ਕੋਰੋਨਾ ਵੈਕਸੀਨ (COVAXIN) ਦੀਆਂ 5 ਲੱਖ ਖੁਰਾਕਾਂ ਸੌਂਪੀਆਂ ਹਨ। ਵਿਦੇਸ਼ ਮੰਤਰਾਲੇ ਵੱਲੋਂ ਦੱਸਿਆ ਗਿਆ ਹੈ ਕਿ ਵੈਕਸੀਨ ਦੀ ਇਹ ਖੇਪ ਕਾਬੁਲ ਦੇ ਇੰਦਰਾ ਗਾਂਧੀ ਹਸਪਤਾਲ ਨੂੰ ਸੌਂਪੀ ਗਈ ਹੈ।
ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿੱਚ 5 ਲੱਖ ਟੀਕਿਆਂ ਦੀ ਇੱਕ ਹੋਰ ਖੇਪ ਅਫਗਾਨਿਸਤਾਨ ਭੇਜੀ ਜਾਵੇਗੀ। ਭਾਰਤ ਵਿੱਚ ਅਫਗਾਨਿਸਤਾਨ ਦੇ ਰਾਜਦੂਤ ਫਰੀਦ ਮਾਮੁੰਦਜ਼ਈ ਨੇ ਇਸ ਮਨੁੱਖੀ ਮਦਦ ਲਈ ਭਾਰਤ ਦਾ ਧੰਨਵਾਦ ਕੀਤਾ ਹੈ।
ਕੋਰੋਨਾ ਮਹਾਮਾਰੀ ਵਿਚਕਾਰ ਅਫਗਾਨਿਸਤਾਨ ਕਈ ਸੰਕਟਾਂ ਦਾ ਸਾਹਮਣਾ ਕਰ ਰਿਹਾ ਹੈ। ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕੋਵਿਡ-19 ਵੈਕਸੀਨ ਦੀਆਂ 10 ਲੱਖ ਖੁਰਾਕਾਂ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਤਹਿਤ ਦਿੱਤੀਆਂ ਜਾਣੀਆਂ ਹਨ। ਸ਼ਨੀਵਾਰ ਨੂੰ ਕੋਵੈਕਸੀਨ ਦੀ ਸਪਲਾਈ ਤੋਂ ਬਾਅਦ ਆਉਣ ਵਾਲੇ ਸਮੇਂ ਵਿੱਚ ਵੈਕਸੀਨ ਦੀਆਂ ਬਾਕੀ ਪੰਜ ਲੱਖ ਖੁਰਾਕਾਂ ਵੀ ਅਫਗਾਨਿਸਤਾਨ ਨੂੰ ਸਪਲਾਈ ਕੀਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਤੋਂ ਇਲਾਵਾ ਭਾਰਤ ਸਰਕਾਰ ਅਫਗਾਨਿਸਤਾਨ ਦੇ ਨਾਗਰਿਕਾਂ ਨੂੰ ਮਦਦ ਵਜੋਂ ਅਨਾਜ ਦੀ ਸਪਲਾਈ ਯਕੀਨੀ ਬਣਾਏਗੀ। ਜਾਣਕਾਰੀ ਮੁਤਾਬਕ, ਦਸੰਬਰ ਦੇ ਸ਼ੁਰੂ ਵਿੱਚ ਭਾਰਤ ਨੇ WHO ਰਾਹੀਂ ਅਫਗਾਨਿਸਤਾਨ ਨੂੰ 1.6 ਟਨ ਮੈਡੀਕਲ ਸਹਾਇਤਾ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਅਗਸਤ 2021 ਵਿੱਚ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸੱਤਾ ਸੰਭਾਲਣ ਤੋਂ ਬਾਅਦ ਦੇਸ਼ ਦੀ ਆਰਥਿਕ ਸਥਿਤੀ ਬਹੁਤ ਖਰਾਬ ਹੈ।