india summons pakistan high commission: ਜੰਮੂ-ਕਸ਼ਮੀਰ ਦੇ ਨਗਰੋਟਾ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ‘ਤੇ ਭਾਰਤ ਨੇ ਸਖਤ ਰੁਖ ਅਪਣਾਇਆ ਹੈ। ਭਾਰਤ ਨੇ ਸ਼ਨੀਵਾਰ ਨੂੰ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀ ਨੂੰ ਤਲਬ ਕੀਤਾ ਹੈ। ਜੈਸ਼-ਏ-ਮੁਹੰਮਦ ਦੇ ਚਾਰ ਸ਼ੱਕੀ ਅੱਤਵਾਦੀ ਨਗਰੋਟਾ ਐਨਕਾਊਂਟਰ ਵਿੱਚ ਮਾਰੇ ਗਏ ਸਨ। ਸੂਤਰਾਂ ਅਨੁਸਾਰ ਵਿਦੇਸ਼ ਮੰਤਰਾਲੇ ਨੇ ਸਖਤ ਇਤਰਾਜ਼ ਜ਼ਾਹਿਰ ਕਰਦਿਆਂ, ਪਾਕਿਸਤਾਨ ਨੂੰ ਅੱਤਵਾਦੀਆਂ ਅਤੇ ਅੱਤਵਾਦੀ ਸੰਗਠਨਾਂ ਨੂੰ ਫੰਡ ਦੇਣ ਤੋਂ ਰੋਕਣ ਲਈ ਕਿਹਾ ਹੈ। ਇਸ ਦੇ ਨਾਲ ਹੀ ਅੱਤਵਾਦ ਦਾ ਬੁਨਿਆਦੀ ਢਾਂਚਾ ਵੀ ਨਸ਼ਟ ਹੋ ਗਿਆ ਹੈ। ਸੂਤਰਾਂ ਨੇ ਕਿਹਾ ਕਿ ਭਾਰਤ ਨੇ ਆਪਣੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਦੁਹਰਾਇਆ ਕਿ ਪਾਕਿਸਤਾਨ ਆਪਣੀ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਅਤੇ ਦੁਵੱਲੇ ਵਾਅਦੇ ਨੂੰ ਪੂਰਾ ਕਰਦਿਆਂ ਆਪਣੇ ਖੇਤਰ ਨੂੰ ਕਿਸੇ ਨੂੰ ਵੀ ਭਾਰਤ ਵਿਰੁੱਧ ਅੱਤਵਾਦੀ ਗਤੀਵਿਧੀਆਂ ਵਿੱਚ ਇਸਤੇਮਾਲ ਨਾ ਕਰਨ ਦੇਵੇ।
ਜੰਮੂ-ਕਸ਼ਮੀਰ ਦੇ ਨਗਰੋਟਾ ਵਿੱਚ ਮੁਕਾਬਲੇ ਦੌਰਾਨ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਚਾਰ ਅੱਤਵਾਦੀਆਂ ਦੇ ਮਾਰੇ ਜਾਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਵਿਦੇਸ਼ ਸਕੱਤਰ ਅਤੇ ਖੁਫੀਆ ਏਜੰਸੀ ਦੇ ਉੱਚ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਬੈਠਕ ਵਿੱਚ ਏਜੰਸੀਆਂ ਨੇ ਇਨਪੁੱਟ ਦਿੱਤੀ ਹੈ ਕਿ ਅੱਤਵਾਦੀ ਸੰਗਠਨ 26/11 ਦੀ ਵਰ੍ਹੇਗੰਢ ਮੌਕੇ ਕੋਈ ਵੱਡਾ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਪੀਐਮ ਮੋਦੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸਬੰਧਿਤ 4 ਅੱਤਵਾਦੀਆਂ ਦੇ ਨਾਲ ਵੱਡੀ ਗਿਣਤੀ ਵਿੱਚ ਹਥਿਆਰਾਂ ਅਤੇ ਵਿਸਫੋਟਕਾਂ ਦੀ ਮੌਜੂਦਗੀ ਨੇ ਸੰਕੇਤ ਦਿੱਤਾ ਕਿ ਇਹ ਅੱਤਵਾਦੀ ਸਾਡੇ ਦੇਸ਼ ਦੇ ਅੰਦਰ ਦਹਿਸ਼ਤ ਫੈਲਾਉਣ ਆਏ ਸਨ ਅਤੇ ਫੌਜ ਨੇ ਉਨ੍ਹਾਂ ਦੀਆਂ ਯੋਜਨਾਵਾਂ ‘ਤੇ ਪਾਣੀ ਫੇਰ ਦਿੱਤਾ।
ਇਹ ਵੀ ਦੇਖੋ : Lockdown ‘ਚ RCF ਕਪੂਰਥਲਾ ਨੇ ਬਣਾ ਦਿੱਤਾ ਦੇਸ਼ ਦਾ ਪਹਿਲਾ ਹਾਈਸਪੀਡ ਡਬਲ ਡੈਕਰ ਕੋਚ