ਭਾਰਤ ਸਰਕਾਰ ਨੇ ਇੱਕ ਵਾਰ ਫਿਰ ਚੀਨ ‘ਤੇ ਡਿਜੀਟਲ ਸਟ੍ਰਾਈਕ ਕੀਤੀ ਹੈ। ਭਾਰਤ ਸਰਕਾਰ ਨੇ ਇੱਕ ਵਾਰ ਫਿਰ ਚੀਨ ਦੇ ਕੁਝ ਐਪ ਨੂੰ ਭਾਰਤ ਦੀ ਸੁਰੱਖਿਆ ਲਈ ਖਤਰਾ ਦੱਸਿਆ ਹੈ। ਲਿਹਾਜ਼ਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਉਹ 54 ਚੀਨੀ ਐਪ ‘ਤੇ ਪਾਬੰਦੀ ਲਗਾ ਦਿੱਤੀ ਹੈ।
ਇਨ੍ਹਾਂ 54 ਚਾਈਨੀਜ਼ ਐਪ ਵਿੱਚ Sweet Selfie HD, Beauty Camera – Selfie Camera, Equalizer & Bass Booster, CamCard for SalesForce Ent, Isoland 2: Ashes of Time Lite, Viva Video Editor, Tencent Xriver, Onmyoji Chess, Onmyoji Arena, AppLock, Dual Space Lite ਆਦਿ ਵਰਗੀਆਂ ਐਪ ਸ਼ਾਮਿਲ ਹਨ।
ਗੌਰਤਲਬ ਹੈ ਕਿ ਹੁਣ ਇਸ ਸਾਲ ਯਾਨੀ 2022 ਵਿੱਚ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਵੱਲੋਂ ਐਪਸ ਨੂੰ ਬੈਨ ਕੀਤਾ ਜਾ ਰਿਹਾ ਹੈ। ਇਨ੍ਹਾਂ ਐਪਸ ਨੂੰ ਆਈਟੀ ਐਕਟ ਦੀ ਧਾਰਾ 69ਏ ਤਹਿਤ ਬੈਨ ਕੀਤਾ ਜਾ ਰਿਹਾ ਹੈ । ਸਾਲ 2020 ਵਿੱਚ ਐਪਸ ਨੂੰ ਬੈਨ ਕਰਨ ਦੀ ਇਹ ਕਾਰਵਾਈ ਚੀਨ ਦੇ ਨਾਲ ਸਰਹੱਦੀ ਤਣਾਅ ਦਰਮਿਆਨ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਹਿੰਸਕ ਝੜਪਾਂ ਦੌਰਾਨ 20 ਭਾਰਤੀ ਸੈਨਿਕਾਂ ਅਤੇ ਅਣਗਿਣਤ ਚੀਨੀ ਸੈਨਿਕਾਂ ਦੇ ਮਾਰੇ ਜਾਣ ਤੋਂ ਬਾਅਦ ਕੀਤੀ ਗਈ ਸੀ।
ਦੱਸ ਦੇਈਏ ਕਿ ਕਿ ਭਾਰਤ ਸਰਕਾਰ ਨੇ ਸਭ ਤੋਂ ਪਹਿਲਾਂ 2020 ਦੇ ਜੂਨ ਮਹੀਨੇ ਵਿੱਚ ਦੇਸ਼ ਵਿੱਚ ਐਕਟਿਵ ਚੀਨੀ ਐਪਸ ਨੂੰ ਬੈਨ ਕਰਨ ਦਾ ਫੈਸਲਾ ਕੀਤਾ ਸੀ। ਉਦੋਂ ਤੋਂ ਚੀਨ ਵਿੱਚ ਬਣੀਆਂ ਕੁੱਲ 224 ਐਪਸ ਨੂੰ ਬੈਨ ਕੀਤਾ ਜਾ ਚੁੱਕਿਆ ਹੈ। ਇਹ ਪਹਿਲੀ ਵਾਰ ਸੀ ਅਤੇ ਪਹਿਲੀ ਵਾਰ ਹੀ ਸਰਕਾਰ ਨੇ TikTok, UC Browser, Shareit, WeChat ਵਰਗੀਆਂ ਪਾਪੁਲਰ ਐਪਸ ਨੂੰ ਬੈਨ ਕਰ ਦਿੱਤਾ ਸੀ। ਇਸ ਤੋਂ ਬਾਅਦ ਇਸੇ ਸਾਲ ਸਤੰਬਰ ਮਹੀਨੇ ਵਿੱਚ 118 ਹੋਰ ਐਪਸ ‘ਤੇ ਬੈਨ ਲਗਾਇਆ ਗਿਆ। ਇਸ ਤੋਂ ਬਾਅਦ ਨਵੰਬਰ 2020 ਵਿੱਚ ਕੇਂਦਰ ਸਰਕਾਰ ਵੱਲੋਂ 43 ਹੋਰ ਚੀਨੀ ਐਪਸ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: