India to host regional countries: ਕੋਰੋਨਾ ਸੰਕਟ ਨੂੰ ਲੈ ਕੇ ਦੱਖਣ ਏਸ਼ੀਆਈ ਖੇਤਰੀ ਸੰਗਠਨ (SAARC) ਦੇਸ਼ਾਂ ਦੀ ਮੀਟਿੰਗ ਕੱਲ ਯਾਨੀ ਵੀਰਵਾਰ ਨੂੰ ਆਯੋਜਿਤ ਹੋਵੇਗੀ । ਇਸ ਬੈਠਕ ਦੀ ਮੇਜ਼ਬਾਨੀ ਭਾਰਤ ਕਰੇਗਾ । ਖਾਸ ਗੱਲ ਇਹ ਹੈ ਕਿ ਭਾਰਤ-ਪਾਕਿਸਤਾਨ ਵਿਚਾਲੇ ਪਿਛਲੇ ਇੱਕ ਸਾਲ ਤੋਂ ਜਾਰੀ ਤਣਾਅ ਵਿਚਾਲੇ ਮੋਦੀ ਸਰਕਾਰ ਨੇ ਬੈਠਕ ਵਿੱਚ ਭਾਗ ਲੈਣ ਲਈ ਪਾਕਿਸਤਾਨ ਨੂੰ ਵੀ ਸੱਦਾ ਦਿੱਤਾ ਹੈ।
ਭਾਰਤ ਦੀ ਅਗਵਾਈ ਵਾਲੇ ਸਾਰਕ ਦੇਸ਼ਾਂ ਦੀ ਬੈਠਕ 17 ਫਰਵਰੀ ਨੂੰ ਹੋਣੀ ਹੈ । ਭਾਰਤ ਦੀ ਅਗਵਾਈ ਵਾਲੇ ਸਾਰਕ ਦੇਸ਼ਾਂ ਦੀ ਬੈਠਕ 17 ਫਰਵਰੀ ਨੂੰ ਆਯੋਜਿਤ ਹੋਣੀ ਹੈ। ਇਸ ਸਿਹਤ ਸਕੱਤਰ ਪੱਧਰੀ ਵਰਕਸ਼ਾਪ ਵਿੱਚ ਪਾਕਿਸਤਾਨ ਨੂੰ ਵੀ ਬੁਲਾਇਆ ਗਿਆ ਹੈ । ਇਸ ਬੈਠਕ ਵਿੱਚ ਗਲੋਬਲ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਨਜਿੱਠਣ ਤੇ ਉਸ ਤੋਂ ਬਾਅਦ ਸਿਹਤ ਦੇ ਖੇਤਰ ਨੂੰ ਮਜ਼ਬੂਤ ਕਰਨ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਵੇਗੀ। ਇਸ ਬੈਠਕ ਲਈ ਭਾਰਤ ਨੇ ਸਾਰੇ ਸਾਰਕ ਸਮੂਹ ਦੇ ਦੇਸ਼ਾਂ ਨੂੰ ਸੱਦਾ ਦਿੱਤਾ ਹੈ, ਜਿਨ੍ਹਾਂ ਵਿੱਚ ਪਾਕਿਸਤਾਨ ਵੀ ਸ਼ਾਮਿਲ ਹੈ । ਇਨ੍ਹਾਂ ਵਿੱਚੋਂ ਕਈ ਦੇਸ਼ਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਹ ਮੀਟਿੰਗ ਵਿੱਚ ਸ਼ਾਮਿਲ ਹੋਣਗੇ।
ਪਿਛਲੇ ਸਾਲ ਗਲੋਬਲ ਮਹਾਂਮਾਰੀ ਦੇ ਫੈਲਣ ਨਾਲ ਹੀ ਭਾਰਤ ਨੇ ਕੋਵਿਡ-19 ਨਾਲ ਨਜਿੱਠਣ ਲਈ ਸਾਰਕ ਦੇਸ਼ਾਂ ਦੀ ਇੱਕ ਮੀਟਿੰਗ ਸੱਦੀ ਸੀ। ਇਸ ਬੈਠਕ ਵਿੱਚ ਸਾਰਕ ਦੇਸ਼ਾਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ ਸੀ, ਪਰ ਪਾਕਿਸਤਾਨ ਵੱਲੋਂ ਜੂਨੀਅਰ ਪੱਧਰ ਦੇ ਅਧਿਕਾਰੀ ਨੇ ਹਿੱਸਾ ਲਿਆ ਸੀ । ਇਸ ਬੈਠਕ ਵਿੱਚ ਹੀ ਕੋਰੋਨਾ ਨਾਲ ਨਜਿੱਠਣ ਲਈ ਇੱਕ ਰਣਨੀਤੀ ਬਣਾਈ ਗਈ ਸੀ, ਜਿਸ ਦੇ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਰਕ ਐਮਰਜੈਂਸੀ ਫੰਡ ਦੀ ਸਥਾਪਨਾ ਕੀਤੀ ਸੀ, ਜਿਸ ਵਿੱਚ ਭਾਰਤ ਨੇ 10 ਮਿਲੀਅਨ ਅਮਰੀਕੀ ਡਾਲਰ ਦਾ ਯੋਗਦਾਨ ਕੀਤਾ ਸੀ।
ਦੱਸ ਦੇਈਏ ਕਿ ਮਹਾਂਮਾਰੀ ਦੇ ਮੱਧ ਵਿੱਚ ਭਾਰਤ ਨੇ ਦੁਨੀਆ ਵਿੱਚ ਵਿਸ਼ਵ ਗੁਰੂ ਦੀ ਭੂਮਿਕਾ ਨਿਭਾਉਂਦੇ ਹੋਏ ਦਵਾਈਆਂ, ਮੈਡੀਕਲ ਉਪਕਰਣਾਂ ਸਮੇਤ ਕਈ ਤਰ੍ਹਾਂ ਦੀ ਸਹਾਇਤਾ ਆਪਣੇ ਗੁਆਂਢੀ ਦੇਸ਼ਾਂ ਤੇ ਹੋਰ ਮਿੱਤਰ ਦੇਸ਼ਾਂ ਤੱਕ ਪਹੁੰਚਾਈ। ਉੱਥੇ ਹੀ ਭਾਰਤ ਵਿੱਚ ਦੋ ਸਵਦੇਸ਼ੀ ਨਿਰਮਿਤ ਕੋਵਿਡ ਵੈਕਸੀਨ ਨੂੰ ਐਮਰਜੈਂਸੀ ਵਰਤੋਂ ਲਈ ਮਨਜ਼ੂਰੀ ਮਿਲਣ ਤੋਂ ਬਾਅਦ ਕਈ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਹੈ। ਭਾਰਤ ਨੇ ਜਿਨ੍ਹਾਂ ਦੇਸ਼ਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਹੈ, ਉਨ੍ਹਾਂ ਵਿੱਚ ਨੇਪਾਲ, ਭੂਟਾਨ, ਬੰਗਲਾਦੇਸ਼, ਅਫਗਾਨਿਸਤਾਨ, ਬ੍ਰਾਜ਼ੀਲ, ਇਜ਼ਰਾਈਲ, ਦੱਖਣੀ ਅਫਰੀਕਾ, ਕੈਨੇਡਾ ਅਤੇ ਹੋਰ ਬਹੁਤ ਸਾਰੇ ਦੇਸ਼ ਸ਼ਾਮਿਲ ਹਨ।
ਇਹ ਵੀ ਦੇਖੋ: 2022 ਦੇ ਸੈਮੀਫਾਈਨਲ ‘ਤੇ ਜ਼ੋਰ ਸਭ ਨੇ ਲਾਇਆ, ਆਹ ਵੇਖੋ LIVE ਨਤੀਜੇ ਮਾਰ ਰਿਹਾ ਬਾਜ਼ੀ !