ਉੱਤਰ ਭਾਰਤ ਦੇ ਕਈ ਰਾਜਾਂ ਵਿੱਚ ਠੰਡ ਨੇ ਇੱਕ ਵਾਰ ਫਿਰ ਦਸਤਕ ਦੇ ਦਿੱਤੀ ਹੈ । ਹਾਲਾਂਕਿ ਪਿਛਲੇ ਕੁਝ ਦਿਨਾਂ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ ਧੁੱਪ ਨਿਕਲਣ ਨਾਲ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਦੀ ਜਾਣਕਾਰੀ ਮੁਤਾਬਕ ਸੂਬੇ ਵਿੱਚ ਇੱਕ ਵਾਰ ਫਿਰ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਫਿਰ ਤੋਂ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ 28 ਜਨਵਰੀ ਤੋਂ ਉੱਤਰ-ਪੱਛਮੀ ਭਾਰਤ ਵਿੱਚ ਦਸਤਕ ਦੇਣ ਵਾਲੀ ਹੈ। ਇਸ ਕਾਰਨ ਮੌਸਮ ਵਿੱਚ ਬਦਲਾਅ ਆ ਸਕਦਾ ਹੈ। ਪੱਛਮੀ ਹਿਮਾਲਿਆ ਖੇਤਰ ਵਿੱਚ 29 ਤੋਂ 30 ਜਨਵਰੀ ਨੂੰ ਭਾਰੀ ਬਾਰਿਸ਼ ਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਇਸ ਸਤੋਂ ਇਲਾਵਾ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਦੋਵੇਂ ਦਿਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: CM ਮਾਨ ਤੇ ਕੇਜਰੀਵਾਲ ਅੱਜ ਪਹੁੰਚਣਗੇ ਅੰਮ੍ਰਿਤਸਰ, 400 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ
ਮੌਸਮ ਵਿਭਾਗ ਮੁਤਾਬਕ ਇਸ ਨਵੀਂ ਪੱਛਮੀ ਗੜਬੜੀ ਕਾਰਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਪੈ ਸਕਦਾ ਹੈ। ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਬਰਫਬਾਰੀ ਹੋ ਸਕਦੀ ਹੈ। ਜੇਕਰ ਦਿੱਲੀ-ਐਨਸੀਆਰ ਦੀ ਗੱਲ ਕਰੀਏ ਤਾਂ ਅਗਲੇ ਕੁਝ ਦਿਨਾਂ ਤੱਕ ਬੱਦਲ ਛਾਏ ਰਹਿਣਗੇ। ਕਈ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਰਹੇਗੀ। ਮੌਸਮ ਵਿਭਾਗ ਮੁਤਾਬਕ 28 ਜਨਵਰੀ ਤੱਕ ਉੱਤਰੀ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ3 ਤੋਂ 5 ਡਿਗਰੀ ਦੀ ਗਿਰਾਵਟ ਸੰਭਵ ਹੈ। ਇਸ ਤੋਂ ਬਾਅਦ ਦੋ ਦਿਨਾਂ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਤੱਕ ਵਧ ਸਕਦਾ ਹੈ।
ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਰਾਜਸਥਾਨ ਦੇ ਪੱਛਮੀ ਹਿੱਸਿਆਂ ਅਤੇ ਪੰਜਾਬ ਦੇ ਦੂਰ-ਦੁਰਾਡੇ ਇਲਾਕਿਆਂ ਵਿੱਚ ਸ਼ੀਤ ਲਹਿਰ ਦੇ ਹਾਲਾਤ ਬਣ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਸਵੇਰ ਵੇਲੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ । ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਅਗਲੇ 48 ਘੰਟਿਆਂ ਲਈ ਸੰਘਣੀ ਧੁੰਦ ਦੀ ਭਵਿੱਖਬਾਣੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: