ਗੁਲਾਬੀ ਠੰਡ ਹੁਣ ਖਤਮ ਹੋ ਚੁੱਕੀ ਹੈ ਅਤੇ ਕੜਾਕੇ ਦੀ ਠੰਡ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ । ਉੱਚਮਿ ਗੜਬੜੀ ਦੇ ਪ੍ਰਭਾਵ ਕਾਰਨ ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਦੀ ਠੰਡਕ ਜਲਦੀ ਹੀ ਪੂਰੇ ਉੱਤਰ ਭਾਰਤ ਵਿੱਚ ਮਹਿਸੂਸ ਕੀਤੀ ਜਾਵੇਗੀ । ਦਿੱਲੀ-ਐਨਸੀਆਰ ਵਿੱਚ ਹੀ ਨਹੀਂ, ਸਗੋਂ ਹਰਿਆਣਾ, ਪੰਜਾਬ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਵੀ ਦੋ-ਤਿੰਨ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਹੈ । ਜ਼ਿਕਰਯੋਗ ਹੈ ਕਿ ਨਵੰਬਰ ਤੋਂ ਬਾਅਦ ਦਸੰਬਰ ਦੇ ਪਹਿਲੇ 15 ਦਿਨ ਵੀ ਪੂਰੀ ਤਰ੍ਹਾਂ ਖੁਸ਼ਕ ਹੀ ਨਿਕਲਣ ਵਾਲੇ ਹਨ । ਪਰ ਦਸੰਬਰ ਦੇ ਦੂਜੇ ਅੱਧ ਵਿੱਚ ਸਥਿਤੀ ਥੋੜ੍ਹੀ ਬਦਲ ਜਾਵੇਗੀ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਜੰਮੂ ਕਸ਼ਮੀਰ ਅਤੇ ਲੇਹ ਲੱਦਾਖ ਦੇ ਪਹਾੜਾਂ ਵਿੱਚ ਬਰਫ਼ਬਾਰੀ ਹੋਈ ਹੈ।
13 ਅਤੇ 14 ਤਰੀਕ ਨੂੰ ਇੱਕ ਹੋਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਨ੍ਹਾਂ ਸਾਰੀਆਂ ਥਾਵਾਂ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿੱਚ ਵੀ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ । ਅਜਿਹੇ ਵਿੱਚ ਅਗਲੇ ਦੋ-ਤਿੰਨ ਦਿਨਾਂ ਵਿੱਚ ਹਵਾ ਦੀ ਦਿਸ਼ਾ ਬਦਲਣ ‘ਤੇ ਉੱਤਰ-ਪੱਛਮੀ ਹਵਾ ਦੇ ਨਾਲ ਇਸ ਬਰਫਬਾਰੀ ਦਾ ਅਸਰ ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ ਅਤੇ ਪੱਛਮੀ ਮੱਧ ਪ੍ਰਦੇਸ਼ ਤੱਕ ਪਹੁੰਚੇਗਾ।
ਇਹ ਵੀ ਪੜ੍ਹੋ: ਕੈਨੇਡਾ ‘ਚ ਵਾਪਰਿਆ ਭਿਆਨਕ ਹਾਦਸਾ, ਪੰਜਾਬਣ ਦੀ ਸੜਕ ਹਾਦਸੇ ‘ਚ ਹੋਈ ਦਰਦਨਾਕ ਮੌਤ
ਮੌਸਮ ਵਿਗਿਆਨੀਆਂ ਮੁਤਾਬਕ ਫਿਲਹਾਲ ਘੱਟੋ-ਘੱਟ ਤਾਪਮਾਨ ਵਿੱਚ ਕਮੀ ਆਵੇਗੀ । ਦਿਨ ਵੇਲੇ ਧੁੱਪ ਅਤੇ ਆਸਮਾਨ ਸਾਫ਼ ਰਹਿਣ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਜ਼ਿਆਦਾ ਗਿਰਾਵਟ ਨਹੀਂ ਆਵੇਗੀ । ਜਿਸ ਕਾਰਨ ਦਿਨ ਦੇ ਤਾਪਮਾਨ ਵਿੱਚ ਗਿਰਾਵਟ ਅਤੇ ਧੁੰਦ ਲਈ ਬਾਰਿਸ਼ ਹੋਣੀ ਜ਼ਰੂਰੀ ਹੈ। ਜਦਕਿ ਹੁਣ ਘੱਟੋ-ਘੱਟ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਮੱਧ ਅਤੇ ਉੱਚੇ ਇਲਾਕਿਆਂ ਵਿੱਚ ਬਰਫਬਾਰੀ ਹੋ ਰਹੀ ਹੈ। ਬਰਫਬਾਰੀ ਦਾ ਇਹ ਸਿਲਸਿਲਾ ਜਾਰੀ ਰਹਿਣ ਦੀ ਸੰਭਾਵਨਾ ਹੈ । ਹਿਮਾਚਲ ਪ੍ਰਦੇਸ਼ ਵਿੱਚ ਵੀ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਹੋਈ ਹੈ । ਇੱਕ ਹੋਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 13 ਅਤੇ 14 ਦਸੰਬਰ ਨੂੰ ਵੀ ਹਿਮਾਚਲ ਪ੍ਰਦੇਸ਼ ਵਿੱਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ। ਪਹਾੜਾਂ ‘ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਪਾਰਾ ਹੋਰ ਹੇਠਾਂ ਜਾਵੇਗਾ ਅਤੇ ਠੰਡ ਵਿੱਚ ਵਾਧਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: