ਪੂਰੇ ਉੱਤਰ ਭਾਰਤ ਵਿੱਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਲੋਕ ਠੰਡ ਤੋਂ ਬਚਣ ਲਈ ਤਰ੍ਹਾਂ-ਤਰ੍ਹਾਂ ਦੇ ਉਪਾਅ ਕਰਦੇ ਨਜ਼ਰ ਆ ਰਹੇ ਹਨ। ਠੰਡ ਵਿੱਚ ਕੋਹਰਾ ਮੁਸੀਬਤ ਬਣ ਰਿਹਾ ਹੈ। ਕੋਹਰੇ ਕਾਰਨ ਸੜਕਾਂ ‘ਤੇ ਵਿਜ਼ੀਬਿਲਿਟੀ ਘੱਟ ਹੋਣ ਕਾਰਨ ਗੱਡੀਆਂ ਦੀ ਆਵਾਜਾਈ ‘ਤੇ ਅਸਰ ਪੈ ਰਿਹਾ ਹੈ। ਉੱਤਰ ਭਾਰਤ ਦੇ ਪਹਾੜੀ ਰਾਜਾਂ ਵਿੱਚ ਲਗਤਾਰ ਬਰਫ਼ਬਾਰੀ ਹੋ ਰਹੀ ਹੈ , ਜਿਸ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧਦੀ ਜਾ ਰਹੀ ਹੈ। ਦਿਨ ਵਿੱਚ ਵੀ ਤਾਪਮਾਨ ਤੇਜ਼ੀ ਨਾਲ ਘੱਟ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਯੂਪੀ, ਪੰਜਾਬ, ਹਰਿਆਣਾ, ਦਿੱਲੀ-NCR ਵਿੱਚ ਕੋਹਰਾ ਛਾਇਆ ਰਹੇਗਾ।
ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਸ਼ੁੱਕਰਵਾਰ ਨੂੰ ਤਾਪਮਾਨ ਤੇਜ਼ੀ ਨਾਲ ਡਿੱਗੇਗਾ। ਗੁਆਂਢੀ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਨਾਲ ਸੂਬੇ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 5 ਤੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 8 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਇਸ ਕਾਰਨ ਇਹ ਪੰਜਾਬ ਦਾ ਸਭ ਤੋਂ ਠੰਡਾ ਦਿਨ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪਹਾੜਾਂ ‘ਤੇ ਬਰਫਬਾਰੀ ਨਾਲ ਪੰਜਾਬ ‘ਚ ਵਧੀ ਠੰਡ, ਡਿੱਗਿਆ ਪਾਰਾ, ਗੁਰਦਾਸਪੁਰ ਰਿਹਾ ਸਭ ਤੋਂ ਠੰਡਾ
ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਤਾਮਿਲਨਾਡੂ ਦੇ ਤੱਟੀ ਇਲਾਕਿਆਂ ਵਿੱਚ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਬਾਕੀ ਥਾਵਾਂ ‘ਤੇ ਮੌਸਮ ਖੁਸ਼ਕ ਰਹੇਗਾ, ਉੱਥੇ ਹੀ ਜੇ 25, 26 ਦਸੰਬਰ ਦੀ ਗੱਲ ਕੀਤੀ ਜਾਵੇ ਤਾਂ ਤਾਮਿਲਨਾਡੂ ਦੇ ਤੱਟੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 26 ਦਸੰਬਰ ਨੂੰ ਕੇਰਲਾ ਦੇ ਵੀ ਕੁਝ ਹਿੱਸਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: