ਉੱਤਰ ਭਾਰਤ ਵਿੱਚ ਪਿਛਲੇ ਕੁਝ ਹਫ਼ਤਿਆਂ ਤੋਂ ਭਿਆਨਕ ਸੀਤ ਲਹਿਰ ਦੀ ਸਥਿਤੀ ਦੇਖੀ ਜਾ ਰਹੀ ਹੈ। ਹਾਲਾਂਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸੀਤ ਲਹਿਰ ਦੀ ਤੀਬਰਤਾ ਵਿੱਚ ਕਮੀ ਆਉਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 24 ਘੰਟਿਆਂ ਦੇ ਬਾਅਦ ਉੱਤਰ ਪੱਛਮੀ ਭਾਰਤ ਵਿੱਚ ਸੀਤ ਲਹਿਰ ਅਤੇ ਠੰਡ ਵਿੱਚ ਕਮੀ ਆਵੇਗੀ।
ਇਸਦੇ ਨਾਲ ਹੀ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਸੰਘਣੀ ਤੋਂ ਸੰਘਣੀ ਧੁੰਦ ਦੀ ਸਥਿਤੀ ਬਣੇ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਤੋਂ ਬਾਅਦ ਕੋਹਰੇ ਤੋਂ ਰਾਹਤ ਮਿਲੇਗੀ। ਪਿਛਲੇ 24 ਘੰਟਿਆਂ ਵਿੱਚ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਦੇ ਕਈ ਹਿੱਸਿਆਂ ਵਿੱਚ ਮੱਧ ਪ੍ਰਦੇਸ਼ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ 1 ਤੋਂ 5 ਡਿਗਰੀ ਸੈਲਸੀਅਸ ਦੇ ਵਿਚਾਲੇ ਰਿਹਾ।
ਇਹ ਵੀ ਪੜ੍ਹੋ: ‘FIR ਕਰੋ, ਪੈਸੇਂਜਰ ਨੂੰ ਬੰਨ੍ਹ ਦਿਓ’, ਫਲਾਈਟ ‘ਚ ਪਿਸ਼ਾਬ ਵਾਲੀ ਘਟਨਾ ਮਗਰੋਂ DGCA ਸਖ਼ਤ
ਉੱਥੇ ਹੀ ਦੂਜੇ ਪਾਸੇ ਦਿੱਲੀ ਵਿੱਚ ਸੀਤ ਲਹਿਰ ਦਾ ਪ੍ਰਕੋਪ ਜਾਰੀ ਹੈ। ਅਗਲੇ ਪੰਜ ਦਿਨਾਂ ਤੱਕ ਇੱਥੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਦਿੱਲੀ ਤੇ NCR ਵਿੱਚ ਅਗਲੇ ਕੁਝ ਦਿਨਾਂ ਤੱਕ ਸੰਘਣੀ ਧੁੰਦ ਪੈਣ ਦੇ ਆਸਾਰ ਹਨ। ਮੌਸਮ ਵਿਭਾਗ ਨੇ 7 ਜਨਵਰੀ ਤੱਕ ਸੀਤ ਲਹਿਰ ਚੱਲਣ ‘ਤੇ ਰੈੱਡ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤੇ ਘੱਟੋ-ਘੱਟ ਤਾਪਮਾਨ ਕ੍ਰਮਵਾਰ 18 ਤੇ 5 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀ ਜਾਵੇ ਤਾਂ ਦਿੱਲੀ ਵਾਸੀਆਂ ਨੂੰ ਇਸ ਹਫ਼ਤੇ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਹਾਲਾਂਕਿ ਨਵੀਂ ਪੱਛਮੀ ਗੜਬੜੀ ਕਾਰਨ 8 ਜਨਵਰੀ ਤੋਂ ਇੱਕ ਵਾਰ ਫਿਰ ਤਾਪਮਾਨ ਵਿੱਚ ਵਾਧਾ ਦੇਖਿਆ ਜਾ ਸਕਦਾ ਹੈ, ਜਿਸ ਕਾਰਨ ਠੰਡ ਤੋਂ ਰਾਹਤ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -: