ਉੱਤਰ ਭਾਰਤ ਵਿੱਚ ਠੰਡ ਤੋਂ ਪਰੇਸ਼ਾਨ ਲੋਕਾਂ ਨੂੰ ਰਾਹਤ ਮਿਲਦੀ ਨਹੀਂ ਦਿਖਾਈ ਦੇ ਰਹੀ ਹੈ। ਇਸ ਵਾਰ ਠੰਡ ਅਤੇ ਸੀਤ ਲਹਿਰ ਦਾ ਦੌਰ 19 ਜਨਵਰੀ ਤੱਕ ਚੱਲਣ ਦਾ ਅਨੁਮਾਨ ਹੈ। ਮੌਸਮ ਵਿਭਾਗ ਮੁਤਾਬਕ 16 ਤੋਂ 18 ਜਨਵਰੀ ਦੇ ਦੌਰਾਨ ਤਿੰਨ ਦਿਨ ਭਿਆਨਕ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹਿਮਾਚਲ, ਉੱਤਰਾਖੰਡ, ਪੰਜਾਬ, ਹਰਿਆਣਾ ਵਿੱਚ ਸੀਤ ਲਹਿਰ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 14 ਤੋਂ 16 ਜਨਵਰੀ ਵਿਚਾਲੇ ਪਾਰਾ 5 ਡਿਗਰੀ ਤੱਕ ਹੇਠਾਂ ਆ ਸਕਦਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਵਿੱਚ ਕਿਹਾ ਗਿਆ ਹੈ ਕਿ ਪੱਛਮੀ ਗੜਬੜੀ ਜਾਰੀ ਹੈ, ਜਿਸ ਕਾਰਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। 13 ਜਨਵਰੀ ਨੂੰ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਵੱਖ-ਵੱਖ ਥਾਵਾਂ ‘ਤੇ ਬਰਫਬਾਰੀ ਹੋ ਸਕਦੀ ਹੈ। ਜਿਸ ਕਾਰਨ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸਾਊਦੀ ਅਰਬ ‘ਚ ਰਹਿ ਰਹੇ ਭਾਰਤੀਆਂ ਲਈ ਚੰਗੀ ਖ਼ਬਰ, ਸਿਟੀਜ਼ਨਸ਼ਿਪ ਨੂੰ ਲੈ ਕੇ ਬਦਲੇ ਨਿਯਮ
ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਉੱਤਰ-ਪੱਛਮੀ ਭਾਰਤ ਅਤੇ ਨਾਲ ਲੱਗਦੇ ਮੱਧ ਭਾਰਤ ਦੇ ਕੁਝ ਹਿੱਸਿਆਂ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੂਰਬ ਦੇ ਕਈ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਇਆ ਹੈ। ਉੱਥੇ ਹੀ ਗੁਜਰਾਤ ਵਿੱਚ 15 ਤਰੀਕ ਤੱਕ ਤਾਪਮਾਨ ਵਿੱਚ 3-6 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ ਅਤੇ ਉਸ ਤੋਂ ਬਾਅਦ ਕੋਈ ਖਾਸ ਬਦਲਾਅ ਨਹੀਂ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: