ਦੇਸ਼ ਦੀ ਰਾਜਧਾਨੀ ਸਣੇ ਉੱਤਰ ਭਾਰਤ ਦੇ ਕਈ ਸੂਬਿਆਂ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ । ਠੰਡ ਘੱਟ ਹੋਣ ਦੇ ਨਾਲ ਲੋਕਾਂ ਨੂੰ ਧੁੰਦ ਤੋਂ ਰਾਹਤ ਮਿਲੀ ਹੈ, ਪਰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਮੌਸਮ ਵਿਭਾਗ ਅਨੁਸਾਰ ਜਿੱਥੇ ਬੀਤੇ ਦਿਨ ਦਿੱਲੀ-ਐਨਸੀਆਰ ਵਿੱਚ ਮੀਂਹ ਪੈ ਰਿਹਾ ਸੀ, ਉੱਥੇ ਹੀ ਉੱਤਰਾਖੰਡ ਵਿੱਚ ਬਰਫ਼ਬਾਰੀ ਨੇ ਤਬਾਹੀ ਮਚਾਈ ਹੋਈ ਹੈ ।
ਉੱਥੇ ਹੀ ਦੂਜੇ ਪਾਸੇ ਪੰਜਾਬ ਵਿੱਚ ਠੰਡ ਦਾ ਕਹਿਰ ਅਜੇ ਵੀ ਜਾਰੀ ਹੈ । ਸਵੇਰ ਸਮੇਂ ਧੁੰਦ ਪੈਣ ਤੋਂ ਬਾਅਦ ਦਿਨ ਵੇਲੇ ਮੌਸਮ ਬੇਸ਼ੱਕ ਸਾਫ਼ ਹੋ ਜਾਂਦਾ ਹੈ, ਪਰ ਠੰਢ ਬਰਕਰਾਰ ਹੈ। ਹਾਲਾਂਕਿ ਧੁੱਪ ਨਿਕਲਣ ਕਾਰਨ ਦਿਨ ਵੇਲੇ ਠੰਢ ਘੱਟ ਮਹਿਸੂਸ ਹੁੰਦੀ ਹੈ । ਇਸ ਵਿਚਾਲੇ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਆਈ ਹੈ । ਇਸ ਸਮੇਂ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 20 ਅਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ । ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸੰਤ ਸਮਾਜ ਵੱਲੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਵੱਡਾ ਐਲਾਨ
ਮੌਸਮ ਵਿਭਾਗ ਅਨੁਸਾਰ ਫਿਲਹਾਲ ਬਾਰਿਸ਼ ਦੀ ਸੰਭਾਵਨਾ ਨਹੀਂ ਹੈ। ਮੌਸਮ ਸਾਫ਼ ਹੋਣ ਤੇ ਧੁੱਪ ਨਿਕਲਣ ਨਾਲ ਠੰਡ ਘਟਣੀ ਸ਼ੁਰੂ ਹੋ ਜਾਵੇਗੀ । ਅਗਲੇ ਹਫਤੇ ਤੋਂ ਮੌਸਮ ਵਿੱਚ ਇਹ ਬਦਲਾਅ ਦੇਖਣ ਨੂੰ ਮਿਲੇਗਾ । ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੋਈ ਬਾਰਿਸ਼ ਕਾਰਨ ਠੰਡ ਵੀ ਵੱਧ ਗਈ ਸੀ। ਉੱਥੇ ਹੀ ਦੂਜੇ ਪਾਸੇ ਸੂਬੇ ਦਾ ਹਵਾ ਗੁਣਵੱਤਾ ਸੂਚਕ ਅੰਕ ਹੇਠਾਂ ਆ ਗਿਆ ਹੈ ।
ਵੀਡੀਓ ਲਈ ਕਲਿੱਕ ਕਰੋ -: