ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਬੱਦਲ ਛਾਏ ਹੋਏ ਹਨ। ਕਈ ਥਾਵਾਂ ‘ਤੇ ਮੀਂਹ ਅਤੇ ਕਈ ਥਾਵਾਂ ‘ਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਉੱਤਰਾਖੰਡ ਅਤੇ ਹਿਮਾਚਲ ਵਿੱਚ ਮੀਂਹ ਅਤੇ ਬਰਫਬਾਰੀ ਨੇ ਨੀਵੇਂ ਇਲਾਕਿਆਂ ਵਿੱਚ ਠੰਡ ਵੱਧ ਗਈ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਦਾ ਸਿਲਸਿਲਾ ਵੀ ਜਾਰੀ ਹੈ । ਮੌਸਮ ਵਿਭਾਗ ਮੁਤਾਬਕ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਵੱਧ ਹੈ । ਮੌਸਮ ਇੱਕ ਵਾਰ ਫਿਰ ਬਦਲ ਜਾਵੇਗਾ । ਲੋਕਾਂ ਨੂੰ ਠੰਡ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਅਗਲੇ ਕੁਝ ਦਿਨਾਂ ਤੱਕ ਮੀਂਹ ਪੈ ਸਕਦਾ ਹੈ । ਆਉਣ ਵਾਲੇ ਕੁਝ ਦਿਨਾਂ ਵਿੱਚ ਲਗਾਤਾਰ ਮੀਂਹ ਪੈ ਸਕਦਾ ਹੈ । ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਜਾਰੀ ਹੈ, ਜਿਸ ਕਾਰਨ ਸਥਾਨਕ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੌਸਮ ਵਿਭਾਗ ਦੇ ਅਨੁਸਾਰ 28 ਜਨਵਰੀ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਦੇ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ । ਜਿਸ ਕਾਰਨ 28 ਅਤੇ 29 ਜਨਵਰੀ ਨੂੰ ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ/ਦਰਮਿਆਨੀ ਬਾਰਿਸ਼/ਬਰਫ਼ਬਾਰੀ ਅਤੇ ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ/ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 29 ਜਨਵਰੀ ਨੂੰ ਪੱਛਮੀ ਹਿਮਾਲਿਆ ਖੇਤਰ ਵਿੱਚ ਵੱਖਰੀ ਬਾਰਿਸ਼/ਬਰਫ਼ਬਾਰੀ ਹੋਵੇਗੀ।ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ/ਬਰਫ਼ਬਾਰੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ CM ਭਗਵੰਤ ਮਾਨ ਨੇ ਲਹਿਰਾਇਆ ਤਿਰੰਗਾ, ਬੋਲੇ- ‘ਮੇਰਾ ਇੱਕ-ਇੱਕ ਸਾਹ ਪੰਜਾਬ ਵਾਸਤੇ’
ਪੰਜਾਬ ਵਿੱਚ ਗਣਤੰਤਰ ਦਿਵਸ ਦੇ ਜਸ਼ਨਾਂ ਵਿਚਾਲੇ ਮੀਂਹ ਲੋਕਾਂ ਦੇ ਜਸ਼ਨਾਂ ਨੂੰ ਵਿਗਾੜ ਸਕਦਾ ਹੈ । ਮੌਸਮ ਵਿਭਾਗ ਮੁਤਾਬਕ ਅੱਜ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ ਬੀਤੇ 24 ਘੰਟਿਆਂ ਦੌਰਾਨ ਲੁਧਿਆਣਾ ਵਿੱਚ 18 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜੋ ਆਮ ਨਾਲੋਂ 27 ਕਿਲੋਮੀਟਰ ਹੁੰਦੀ ਹੈ । ਹਾਲਾਂਕਿ, ਇਹ ਅੰਕੜੇ ਪਿਛਲੇ ਸਾਲ ਜਨਵਰੀ ਵਿੱਚ ਲਗਭਗ 130 ਮਿਲੀਮੀਟਰ ਤੋਂ ਬਹੁਤ ਘੱਟ ਹੈ । 28 ਅਤੇ 29 ਜਨਵਰੀ ਨੂੰ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਲਗਾਤਾਰ ਹੋ ਰਹੀ ਬਰਫਬਾਰੀ ਅਤੇ ਬਾਰਿਸ਼ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ । ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਸਮੇਤ ਦੇਸ਼ ਨੂੰ ਕਸ਼ਮੀਰ ਨਾਲ ਜੋੜਨ ਵਾਲੇ ਸਾਰੇ ਹਾਈਵੇ ਆਵਾਜਾਈ ਲਈ ਬੰਦ ਕਰ ਦਿੱਤੇ ਗਏ ਹਨ। ਮੀਂਹ ਅਤੇ ਬਰਫ਼ਬਾਰੀ ਕਾਰਨ ਹਵਾਈ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਪਿਛਲੇ 24 ਘੰਟਿਆਂ ਦੌਰਾਨ ਕਸ਼ਮੀਰ ਘਾਟੀ ਦੇ ਜ਼ਿਆਦਾਤਰ ਉੱਚੇ ਇਲਾਕਿਆਂ ਵਿੱਚ 2 ਫੁੱਟ ਤੋਂ ਵੱਧ ਤਾਜ਼ਾ ਬਰਫਬਾਰੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: