ਹੋਲੀ ਤੋਂ ਪਹਿਲਾਂ ਉੱਤਰ ਭਾਰਤ ਦੇ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ । ਭਾਰਤੀ ਮੌਸਮ ਵਿਭਾਗ ਵੱਲੋਂ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਗਈ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਪਹਾੜੀ ਰਾਜਾਂ ਵਿੱਚ ਹਲਕੀ ਬਰਫ਼ਬਾਰੀ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਮੁਤਾਬਕ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ 5 ਮਾਰਚ ਤੋਂ 8 ਮਾਰਚ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਕਾਰਨ 7 ਮਾਰਚ ਤੋਂ ਉੱਤਰ ਪੱਛਮੀ, ਪੱਛਮੀ ਅਤੇ ਮੱਧ ਭਾਰਤ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ 8 ਮਾਰਚ ਤੱਕ ਪੂਰਬੀ ਰਾਜਸਥਾਨ, ਪੱਛਮੀ ਮੱਧ ਪ੍ਰਦੇਸ਼, ਗੁਜਰਾਤ, ਮਰਾਠਵਾੜਾ ਅਤੇ ਮੱਧ ਮਹਾਰਾਸ਼ਟਰ ਵਿੱਚ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪਹਿਲੀ ਵਾਰ ਸੈਸ਼ਨ ਤੋਂ ਪਹਿਲਾਂ ਸਰਕਾਰੀ ਸਕੂਲਾਂ ‘ਚ ਪਹੁੰਚੀਆਂ ਕਿਤਾਬਾਂ, ਬੈਂਸ ਬੋਲੇ- ‘ਇਹ ਹੈ ਬਦਲਾਅ…’
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਦੌਰਾਨ ਮੱਧ ਭਾਰਤ ਦੇ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਤਾਪਮਾਨ ਵਿੱਚ ਕਰੀਬ 2 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ। ਦੱਸ ਦੇਈਏ ਕਿ ਮੌਸਮ ਵਿਭਾਗ ਮੁਤਾਬਕ ਅਗਲੇ ਦੋ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ।
ਵੀਡੀਓ ਲਈ ਕਲਿੱਕ ਕਰੋ -: