ਉੱਤਰ ਭਾਰਤ ਦੇ ਰਾਜਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਬਾਅਦ ਮੌਸਮ ਨੇ ਕਰਵਟ ਲਈ, ਜਿਸ ਨਾਲ ਮਾਰਚ ਦੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦੇ ਮੁਤਾਬਕ ਇੱਕ ਨਵੀਂ ਪੱਛਮੀ ਗੜਬੜੀ 30 ਮਾਰਚ ਤੱਕ ਪੱਛਮੀ ਹਿਮਾਲਿਆ ਤੱਕ ਪਹੁੰਚ ਜਾਵੇਗਾ। ਜਿਸ ਨਾਲ ਬਾਰਿਸ਼ ਦਾ ਨਵਾਂ ਦੌਰ ਸ਼ੁਰੂ ਹੋਵੇਗਾ।
ਇਸ ਸਿਸਟਮ ਨਾਲ ਪੰਜਾਬ, ਰਾਜਸਥਾਨ, ਦਿੱਲੀ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ ਤੋਂ ਲੈ ਕੇ ਪੱਛਮੀ ਬੰਗਾਲ ਤੇ ਦੇਸ਼ ਦੇ ਕਈ ਹਿੱਸਿਆਂ ਨੂੰ ਕਵਰ ਕਰ ਸਕਦਾ ਹੈ। ਅਗਲੇ 24 ਘੰਟਿਆਂ ਪੱਛਮੀ ਹਿਮਾਲਿਆ ਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਤੇ ਬਰਫ਼ਬਾਰੀ ਹੋਣ ਦੀ ਉਮੀਦ ਹੈ। ਹਾਲਾਂਕਿ ਦਿੱਲੀ, ਨੋਇਡਾ, ਗਾਜਿਆਬਾਦ, ਫਰੀਦਾਬਾਦ ਸਣੇ NCR ਦੇ ਕਈ ਇਲਾਕਿਆਂ ਵਿੱਚ ਬੀਤੇ ਦਿਨਾਂ ਵਿੱਚ ਹੋਈ ਬਾਰਿਸ਼ ਦੇ ਚਲਦਿਆਂ ਮੌਸਮ ਵਿੱਚ ਥੋੜੀ ਠੰਡਕ ਬਣੀ ਹੋਈ ਹੈ।
ਇਹ ਵੀ ਪੜ੍ਹੋ: CM ਮਾਨ ਨੇ ਕਿਸਾਨਾਂ ਨੂੰ ਕੀਤੀ ਅਪੀਲ, PAU ਤੋਂ ਲੈਣ ਫਸਲਾਂ ਦੇ ਬੀਜ ਅਤੇ ਸਪਰੇਅ
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਮੁਤਾਬਕ ਅਰੁਣਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਦੇ ਕਈ ਹਿੱਸਿਆਂ ਵਿੱਚ ਅਜੇ ਵੀ ਬਾਰਿਸ਼ ਸਮੇਤ ਬਰਫਬਾਰੀ ਦੀ ਸੰਭਾਵਨਾ ਹੈ । ਮੀਂਹ ਸਮੇਤ ਹਲਕੀ ਬਰਫ਼ਬਾਰੀ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ, ਕੁਝ ਦਿਨਾਂ ਦੀ ਗਰਮੀ ਤੋਂ ਬਾਅਦ, 31 ਮਾਰਚ ਤੋਂ ਦਿੱਲੀ-ਐਨਸੀਆਰ ਵਿੱਚ ਫਿਰ ਤੋਂ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਤਾਪਮਾਨ 30 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: