ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਹਿਮਾਲਿਆ ਖੇਤਰ ਵਿੱਚ ਐਤਵਾਰ ਨੂੰ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ । ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਲੇ ਤਿੰਨ ਤੋਂ ਪੰਜ ਦਿਨਾਂ ਲਈ ਖਰਾਬ ਮੌਸਮ ਦੀ ਚਿਤਾਵਨੀ ਜਾਰੀ ਕੀਤੀ ਹੈ । IMD ਨੇ ਟਵੀਟ ਕੀਤਾ ਕਿ ਉੱਤਰ-ਪੱਛਮੀ, ਪੂਰਬੀ, ਮੱਧ, ਦੱਖਣੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਅਗਲੇ ਤਿੰਨ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰ-ਪੱਛਮੀ, ਮੱਧ, ਪੂਰਬੀ ਅਤੇ ਪੱਛਮੀ ਭਾਰਤ ਦੇ ਕੁਝ ਖੇਤਰਾਂ ਵਿੱਚ ਗੜੇਮਾਰੀ ਹੋ ਸਕਦੀ ਹੈ ।
ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਹੋ ਸਕਦੀ ਹੈ ਅਤੇ ਅਗਲੇ ਪੰਜ ਦਿਨਾਂ ਤੱਕ ਹੇਠਲੇ ਅਤੇ ਮੈਦਾਨੀ ਇਲਾਕਿਆਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਯੂਪੀ ਵਿੱਚ 2 ਮਈ ਤੱਕ ਕੁਝ ਥਾਵਾਂ ‘ਤੇ ਗੜੇਮਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ਿਮਲਾ ਸਮੇਤ ਕਈ ਇਲਾਕਿਆਂ ਵਿੱਚ ਪਿਛਲੇ 24 ਘੰਟਿਆਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਕੱਲ ਤੋਂ ਸਵੇਰੇ 7:30 ਵਜੇ ਖੁੱਲ੍ਹਣਗੇ ਦਫ਼ਤਰ, 15 ਜੁਲਾਈ ਤੱਕ ਲਾਗੂ ਰਹੇਗਾ ਇਹ ਸਮਾਂ
ਦੱਸ ਦੇਈਏ ਕਿ ਦਿੱਲੀ-ਐਨਸੀਆਰ ਵਿੱਚ ਐਤਵਾਰ ਨੂੰ ਹੋਈ ਬਾਰਿਸ਼ ਨਾਲ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 10 ਡਿਗਰੀ ਹੇਠਾਂ ਡਿੱਗ ਗਿਆ, ਜਦੋਂ ਕਿ ਘੱਟੋ-ਘੱਟ ਤਾਪਮਾਨ ਵਿੱਚ ਵੀ ਇੱਕ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ । ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ । ਹਾਲਾਂਕਿ 4 ਮਈ ਤੋਂ ਬਾਅਦ ਧੁੱਪ ਨਿਕਲਣ ਨਾਲ ਮੌਸਮ ਸਾਫ ਹੋ ਜਾਵੇਗਾ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: