ਮੌਸਮ ਵਿਭਾਗ ਵੱਲੋਂ ਪੱਛਮੀ ਗੜਬੜੀ ਕਾਰਨ ਪੰਜਾਬ, ਹਰਿਆਣਾ, ਉੱਤਰ-ਪੂਰਬੀ ਰਾਜਸਥਾਨ ਅਤੇ ਰਾਜਧਾਨੀ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ । ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਹਫ਼ਤੇ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ । ਵੈਸਟਰਨ ਡਿਸਟਰਬੈਂਸ ਉੱਤਰੀ ਮੈਦਾਨੀ ਖੇਤਰਾਂ ਵਿੱਚ ਸਥਿਤੀ ਨੂੰ ਬਦਲਣ ਲਈ ਕੰਮ ਕਰ ਰਿਹਾ ਹੈ। ਜਿਸ ਕਾਰਨ 22 ਤੋਂ 28 ਮਈ ਦੇ ਵਿਚਾਲੇ ਕੁਝ ਥਾਵਾਂ ‘ਤੇ ਮੀਂਹ ਅਤੇ ਝੱਖੜ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ, ਚੰਡੀਗੜ੍ਹ, ਮੋਹਾਲੀ, ਅੰਬਾਲਾ, ਕਰਨਾਲ, ਹਿਸਾਰ, ਭਿਵਾਨੀ, ਕੁਰੂਕਸ਼ੇਤਰ, ਰੋਹਤਕ ਅਤੇ ਦਿੱਲੀ-ਐਨਸੀਆਰ ਵਰਗੀਆਂ ਕਈ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ ਹੈ । ਇਸ ਤੋਂ ਇਲਾਵਾ ਰਾਜਸਥਾਨ ਦੇ ਕੁਝ ਸ਼ਹਿਰਾਂ ਜਿਵੇਂ ਗੰਗਾਨਗਰ, ਜੈਪੁਰ ਵਿੱਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: CM ਮਾਨ ਦੀ ਲੋਕਾਂ ਨੂੰ ਅਪੀਲ-’31 ਮਈ ਤੱਕ ਛੱਡੋ ਨਾਜਾਇਜ਼ ਕਬਜ਼ੇ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ’
ਦੱਸ ਦੇਈਏ ਕਿ ਬਾਰਿਸ਼ ਕਾਰਨ ਇਨ੍ਹਾਂ ਥਾਵਾਂ ‘ਤੇ ਤਾਪਮਾਨ ਵਿੱਚ ਕਰੀਬ ਚਾਰ ਤੋਂ ਪੰਜ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ । ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ 19 ਮਈ ਨੂੰ ਅਸਾਮ, ਮੇਘਾਲਿਆ, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: