ਦੇਸ਼ ਭਰ ਦੇ ਕਈ ਰਾਜਾਂ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਉੱਥੇ ਹੀ ਕੁਝ ਰਾਜਾਂ ਵਿੱਚ ਲੋਕ ਬਹੁਤ ਜ਼ਿਆਦਾ ਗਰਮੀ ਪੈਣ ਕਾਰਨ ਬੇਹਾਲ ਹਨ। ਹਾਲਾਂਕਿ, ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਰਾਜਾਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੈਸਮ ਵਿੱਚ ਅਚਾਨਕ ਬਦਲਾਅ ਕਾਰਨ ਦਿੱਲੀ, ਬਿਹਾਰ, ਯੂਪੀ ਸਣੇ ਕਈ ਰਾਜਾਂ ਵਿੱਚ ਪਿਛਲੇ ਦਿਨਾਂ ਤੋਂ ਮੌਸਮ ਸੁਹਾਵਣਾ ਹੋ ਚੁੱਕਿਆ ਹੈ।
ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ, ਹਰਿਆਣਾ, ਦਿੱਲੀ ਤੇ ਰਾਜਸਥਾਨ ਵਿੱਚ ਗਰਮੀ ਤੋਂ ਕੁਝ ਰਾਹਤ ਰਹੇਗੀ। ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ ਜਿੱਥੇ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਉੱਥੇ ਹੀ ਪੰਜਾਬ ਤੇ ਹਰਿਆਣਾ ਵਿੱਚ ਥੋੜ੍ਹਾ ਜ਼ਿਆਦਾ ਅਸਰ ਦੇਖਣ ਨੂੰ ਮਿਲੇਗਾ। ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਅੱਜ ਨਾਮਜ਼ਦਗੀ ਭਰਨ ਜਾਣਗੇ ਰਵਨੀਤ ਬਿੱਟੂ, ਆਪਣੇ ਦਾਦੇ ਦੀ ਗੱਡੀ ‘ਚ ਬੈਠ ਕੇ ਭਰਨਗੇ ਪਰਚਾ
ਦੱਸ ਦੇਈਏ ਕਿ ਉੱਤਰ ਪ੍ਰਦੇਸ਼ ਵਿੱਚ ਪਹਿਲਾਂ ਹੀ ਮੌਸਮ ਬਦਲ ਚੁੱਕਿਆ ਹੈ। ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ ਦੇ ਨਾਲ ਮੀਂਹ ਪੈਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਮਣੀਪੁਰ, ਮਿਜ਼ੋਰਮ ਤੇ ਤ੍ਰਿਪੁਰਾ ਵਿੱਚ ਬਾਰਿਸ਼ ਹੋਵੇਗੀ। ਇਸਦੇ ਇਲਾਵਾ 12 ਮਈ ਤੱਕ ਬੰਗਾਲ ਤੇ ਸਿੱਕਮ ਵਿੱਚ ਤੇਜ਼ ਹਵਾਵਾਂ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵਲੋਂ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਦੇ ਲਈ ਗੜ੍ਹੇਮਾਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: