ਪਹਾੜਾਂ ‘ਤੇ ਹੋ ਰਹੀ ਬਰਫ਼ਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਦਿਖਾਈ ਦੇਣ ਲੱਗ ਗਿਆ ਹੈ। ਜਿਸ ਕਾਰਨ ਉੱਤਰ-ਪੱਛਮ, ਉੱਤਰ-ਭਾਰਤ ਤੇ ਮੱਧ ਭਾਰਤ ਵਿੱਚ ਠੰਡ ਦਾ ਪ੍ਰਕੋਪ ਵੱਧ ਗਿਆ ਹੈ ਤੇ ਠੰਡੀਆਂ ਹਵਾਵਾਂ ਵੀ ਚੱਲਣ ਲੱਗੀਆਂ ਹਨ। ਜਿਸ ਕਾਰਨ ਇਨ੍ਹਾਂ ਇਲਾਕਿਆਂ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਹਾਲਾਂਕਿ ਦੱਖਣ ਭਾਰਤ ਦੇ ਰਾਜਾਂ ਵਿੱਚ ਹਾਲੇ ਵੀ ਬਾਰਿਸ਼ਾਂ ਦਾ ਦੌਰ ਜਾਰੀ ਹੈ। ਕਰਨਾਟਕ, ਤਾਮਿਲਨਾਡੂ ਤੇ ਕੇਰਲਾ ਸਣੇ ਦੱਖਣੀ ਭਾਰਤ ਦੇ ਕਈ ਇਲਾਕਿਆਂ ਵਿੱਚ ਅੱਜ ਵੀ ਬਾਰਿਸ਼ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ 4-5 ਦਿਨਾਂ ਦੌਰਾਨ ਅੰਡੇਮਾਨ ਤੇ ਨਿਕੋਬਾਰ ਦੀਪ ਸਮੂਹ, ਕਰਨਾਟਕ, ਕੇਰਲਾ, ਤਾਮਿਲਨਾਡੂ ਤੇ ਲਕਸ਼ਦੀਪ ਵਿੱਚ ਮੱਧ ਤੋਂ ਲੈ ਕੇ ਤੇਜ਼ ਬਾਰਿਸ਼ ਦੀ ਸੰਭਾਵਨਾ ਹੈ। ਤਾਮਿਲਨਾਡੂ ਤੇ ਕੇਰਲਾ ਵਿੱਚ ਅੱਜ ਭਰੇ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ 5 ਦਿਨਾਂ ਦੇ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋਂ-ਘੱਟ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਇਸ ਤੋਂ ਇਲਾਵਾ ਹਰਿਆਣਾ, ਪੰਜਾਬ, ਰਾਜਸਥਾਨ, ਅੰਧ ਪ੍ਰਦੇਸ਼ ਤੇ ਦਿੱਲੀ ਸਣੇ ਕਈ ਰਾਜਾਂ ਵਿੱਚ ਆਉਣ ਵਾਲੇ ਦਿਨਾਂ ਵਿੱਚ ਠੰਡ ਹੋਰ ਵਧਣ ਦੀ ਪੂਰੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਡੇਂਗੂ ਨੇ ਲਈ ਮਾਪਿਆਂ ਦੇ ਇਕਲੌਤੇ ਪੁੱਤ ਦੀ ਜਾਨ, 2 ਦਿਨ ਬਾਅਦ ਸੀ ਵਿਆਹ ਦੀ ਪਹਿਲੀ ਵਰ੍ਹੇਗੰਢ
ਦੱਸ ਦੇਈਏ ਕਿ ਮੌਸਮ ਸਬੰਧੀ ਜਾਣਕਾਰੀ ਦੇਣ ਵਾਲੀ ਵੈਬਸਾਈਟ ਅਨੁਸਾਰ ਅੱਜ ਤਾਮਿਲਨਾਡੂ ਦੇ ਦੱਖਣੀ ਹਿੱਸਿਆਂ ਤੇ ਕੇਰਲਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਮਸਕਦੀ ਹੈ। ਪੂਰੇ ਉੱਤਰ-ਪੱਛਮ, ਮੱਧ ਤੇ ਪੂਰਬੀ ਭਾਰਤ ਵਿੱਚ ਦਿਨ ਤੇ ਰਾਤ ਦੇ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: