ਯੂਪੀ ਸਣੇ ਪੂਰੇ ਉੱਤਰ ਭਾਰਤ ਵਿੱਚ ਠੰਡ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ । ਪਿਛਲੇ ਕਈ ਦਿਨਾਂ ਤੋਂ ਪਹਾੜਾਂ ‘ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਵਧ ਰਹੀ ਹੈ। ਬਰਫ਼ਬਾਰੀ ਕਾਰਨ ਪੂਰੇ ਉੱਤਰੀ ਭਾਰਤ ਦੇ ਰਾਜਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕਈ ਥਾਵਾਂ ‘ਤੇ ਸੀਤ ਲਹਿਰ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ । ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੱਛਮੀ ਯੂਪੀ ਵਿੱਚ ਅਗਲੇ ਦੋ ਦਿਨਾਂ ਵਿੱਚ ਠੰਢੀਆਂ ਹਵਾਵਾਂ ਚੱਲਣਗੀਆਂ ਤੇ ਠੰਡ ਵਿੱਚ ਵਾਧਾ ਹੋ ਸਕਦਾ ਹੈ।
ਉਥੇ ਹੀ ਜੇਕਰ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਘੱਟੋਂ-ਘੱਟ ਤਾਪਮਾਨ 9 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 27 ਦਰਜ ਕੀਤਾ ਜਾ ਸਕਦਾ ਹੈ। ਉੱਥੇ ਹੀ ਰਾਜਧਾਨੀ ਵਿੱਚ ਕੋਹਰਾ ਵੀ ਪਵੇਗਾ। ਮੌਸਮ ਵਿਭਾਗ ਦੇ ਅਨੁਮਾਨ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਕਮੀ ਦਰਜ ਕੀਤੀ ਜਾਵੇਗੀ। ਜੇਕਰ ਇੱਥੇ ਪ੍ਰਦੂਸ਼ਣ ਦੀ ਗੱਲ ਕੀਤੀ ਜਾਵੇ ਤਾਂ ਉੱਥੇ AQI ਖਰਾਬ ਤੋਂ ਬੇਹੱਦ ਖਰਾਬ ਬਣਿਆ ਹੋਇਆ ਹੈ। ,ਮੌਸਮ ਵਿਭਾਗ ਅਨੁਸਾਰ 12 ਦਸੰਬਰ ਤੋਂ ਦਿੱਲੀ ਤੇ NCR ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ
ਦੱਸ ਦੇਈਏ ਕਿ ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ, ਜਿਸ ਕਾਰਨ ਠੰਡ ਹੋਰ ਵੀ ਜ਼ਿਆਦਾ ਵੱਧ ਗਈ ਹੈ। ਜੰਮੂ-ਕਸ਼ਮੀਰ ਦੇ ਉੱਚੇ ਇਲਾਕਿਆਂ ਵਿੱਚ ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਬਰਫ਼ਬਾਰੀ ਹੋਣ ਤੋਂ ਬਾਅਦ ਘੱਟੋਂ-ਘੱਟ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ। ਉੱਥੇ ਹੀ ਹਿਮਾਚਲ ਪ੍ਰਦੇਸ਼ ਦੇ ਵੀ ਪਹਾੜੀ ਇਲਾਕਿਆਂ ਵਿੱਚ ਬਰਫਬਾਰੀ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: