ਦਸੰਬਰ ਮਹੀਨੇ ਵਿੱਚ ਮੌਸਮ ਪੂਰੀ ਤਰ੍ਹਾਂ ਬਦਲਦਾ ਨਜ਼ਰ ਆ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਡ ਲੋਕਾਂ ਲਈ ਮੁਸੀਬਤ ਬਣ ਸਕਦੀ ਹੈ । ਪਹਾੜਾਂ ‘ਤੇ ਮੌਸਮ ਬਦਲੇ ਮੌਸਮ ਦੇ ਮਿਜਾਜ਼ ਕਾਰਨ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ । ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਉੱਤਰੀ ਭਾਰਤ ਵਿੱਚ ਠੰਡ ਦੇ ਨਾਲ-ਨਾਲ ਧੁੰਦ ਵੀ ਦੇਖਣ ਨੂੰ ਮਿਲ ਰਹੀ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ, ਹਰਿਆਣਾ ਸਮੇਤ ਮੈਦਾਨੀ ਇਲਾਕਿਆਂ ਦੇ ਕੁਝ ਹਿੱਸਿਆਂ ਵਿੱਚ 20 ਦਸੰਬਰ ਤੱਕ ਸੀਤ ਲਹਿਰ ਜਾਰੀ ਚੱਲੇਗੀ।
ਹਰਿਆਣਾ, ਦਿੱਲੀ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਸੀਤ ਲਹਿਰ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ ਵਿੱਚ ਉੱਤਰ ਪ੍ਰਦੇਸ਼ ਵਿੱਚ ਠੰਡ ਵਧੇਗੀ, ਜਿਸ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਦੇ ਤਾਪਮਾਨ ਵਿੱਚ ਵੀ ਗਿਰਾਵਟ ਆ ਸਕਦੀ ਹੈ। ਬਿਹਾਰ ਵਿੱਚ ਧੁੰਦ ਵਧਣ ਨਾਲ ਵਿਭਾਗ ਨੇ ਠੰਡ ਵਧਣ ਦੀ ਸੰਭਾਵਨਾ ਵੀ ਜਤਾਈ ਹੈ।
ਮੌਸਮ ਵਿਭਾਗ ਮੁਤਾਬਕ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਦਾ ਇੰਤਜ਼ਾਰ ਕਰਨਾ ਹੋਵੇਗਾ । ਪਹਾੜਾਂ ਵਿੱਚ ਠੰਡ ਵਿੱਚ ਹੋਰ ਵੀ ਵਾਧਾ ਹੋਵੇਗਾ, ਪਰ ਬਰਫਬਾਰੀ ਦੀ ਸੰਭਾਵਨਾ ਘੱਟ ਹੈ । ਹਿਮਾਚਲ ਪ੍ਰਦੇਸ਼, ਉਤਰਾਖੰਡ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ 19 ਦਸੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸਦੇ ਨਾਲ ਹੀ ਮੱਧ ਪ੍ਰਦੇਸ਼, ਛੱਤੀਸਗੜ੍ਹ ਵਿੱਚ ਠੰਡ ਵਧਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਮੁਤਾਬਕ ਅਗਲੇ 12 ਘੰਟਿਆਂ ਵਿੱਚ ਅੰਡੇਮਾਨ ਅਤੇ ਨਿਕੋਬਾਰ ਟਾਪੂ, ਕੇਰਲਾ, ਕਰਨਾਟਕ, ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਸਮੇਤ ਮਹਾਰਾਸ਼ਟਰ ਦੇ ਕੁਝ ਇਲਾਕਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: