ਚੀਨ, ਅਮਰੀਕਾ, ਜਾਪਾਨ ਸਣੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਵਧਦੇ ਕੋਰੋਨਾ ਸੰਕ੍ਰਮਣ ਦੇ ਮੱਦੇਨਜ਼ਰ ਭਾਰਤੀ ਫੌਜ ਨੇ ਅਲਰਟ ਜਾਰੀ ਕੀਤਾ ਹੈ। ਭਾਰਤੀ ਫੌਜ ਨੇ ਆਪਣੇ ਸਾਰੇ ਜਵਾਨਾਂ ਨੂੰ ਕੋਰੋਨਾ ਪ੍ਰੋਟੋਕੋਲ ਦਾ ਪਾਲਣ ਕਰਨ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਜਵਾਨਾਂ ਦੇ ਲਈ ਕੁਝ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਸ ਦਿਸ਼ਾ-ਨਿਰਦੇਸ਼ ਦੇ ਤਹਿਤ ਸਾਰੇ ਲੱਛਣਾਂ ਵਾਲੇ ਜਵਾਨਾਂ ਦੀ ਕੋਰੋਨਾ ਜਾਂਚ ਕੀਤੀ ਜਾਵੇਗੀ ਤੇ ਪਾਜ਼ੀਟਿਵ ਪਾਏ ਜਾਣ ‘ਤੇ 7 ਦਿਨਾਂ ਦੇ ਲਈ ਕੁਆਰੰਟੀਨ ਕਰ ਦਿੱਤਾ ਜਾਵੇਗਾ।
ਉੱਥੇ ਹੀ ਗੰਭੀਰ ਬਿਮਾਰੀ ਵਾਲਿਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਜਾਵੇਗਾ। ਫੌਜ ਵੱਲੋਂ ਜਾਰੀ ਐਡਵਾਈਜ਼ਰੀ ਵਿੱਚ ਕਰਮਚਾਰੀਆਂ ਨੂੰ ਫੇਸ ਮਾਸਕ ਦੀ ਵਰਤੋਂ ਕਰਨ, ਵਿਸ਼ੇਸ਼ ਰੂਪ ਨਾਲ ਬੰਦ ਤੇ ਭੀੜ-ਭਾੜ ਵਾਲੀਆਂ ਥਾਵਾਂ ਵਿੱਚ ਸਰੀਰਕ ਦੂਰੀ ਦਾ ਅਭਿਆਸ ਕਰਨ ਵਰਗੇ ਸੁਰੱਖਿਆਤਮਕ ਉਪਾਅ ਕਰਨ ਦੇ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਜਵਾਨਾਂ ਨੂੰ ਹੱਥ ਧੋਣ ਤੇ ਹੈਂਡ ਸੈਨੀਟਾਈਜ਼ਰ ਦੀ ਵਰਤੋਂ ਸਣੇ ਲਗਾਤਾਰ ਹੱਥਾਂ ਦੀ ਸਫ਼ਾਈ ‘ਤੇ ਜ਼ੋਰ ਦੇਣ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ: ਪਹਾੜਾਂ ‘ਤੇ ਬਰਫਬਾਰੀ ਨਾਲ ਪੰਜਾਬ ‘ਚ ਵਧੀ ਠੰਡ, ਡਿੱਗਿਆ ਪਾਰਾ, ਗੁਰਦਾਸਪੁਰ ਰਿਹਾ ਸਭ ਤੋਂ ਠੰਡਾ
ਦੱਸ ਦੇਈਏ ਕਿ ਭਾਰਤ ਵਿੱਚ ਕੋਰੋਨਾ ਦੇ ਵਧਦੇ ਖਤਰੇ ਵਿਚਾਲੇ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵਿਆ ਸ਼ੁੱਕਰਵਾਰ ਦੁਪਹਿਰ 3 ਵਜੇ ਰਾਜਾਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸਿਹਤ ਮੰਤਰੀਆਂ ਨਾਲ ਬੈਠਕ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ ਮੀਟਿੰਗ ਵਿੱਚ ਕੋਰੋਨਾ ਦੀ ਸਥਿਤੀ ਤੇ ਤਿਆਰੀਆਂ ‘ਤੇ ਚਰਚਾ ਹੋਵੇਗੀ। ਇਸਦੇ ਨਾਲ ਹੀ ਕੇਂਦਰੀ ਸਿਹਤ ਮੰਤਰੀ ਨਵੇਂ ਸਾਲ ਤੇ ਆਗਾਮੀ ਤਿਓਹਾਰਾਂ ਦੇ ਮੱਦੇਨਜ਼ਰ ਇੱਕ ਨਵੀਂ ਐਡਵਾਈਜ਼ਰੀ ਜਾਰੀ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: