ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਪੂਰੇ ਦੇਸ਼ ਦੀਆਂ ਅੱਖਾਂ ਨਮ ਹਨ। ਇਸ ਮੌਕੇ ਹੱਥ ਮਾਣ ਨਾਲ ਉਨ੍ਹਾਂ ਬਹਾਦਰ ਫੌਜੀਆਂ ਨੂੰ ਸਲਾਮ ਕਰ ਰਹੇ ਹਨ ਜਿਨ੍ਹਾਂ ਦੀ ਵਰਦੀ ਦੇਸ਼ ਦੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਹੈ। ਸ਼ੁੱਕਰਵਾਰ ਨੂੰ ਤਾਮਿਲਨਾਡੂ ਦੇ ਕੁਨੂਰ ਨੇੜੇ ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋਏ ਸੀਡੀਐੱਸ ਜਨਰਲ ਬਿਪਿਨ ਰਾਵਤ ਸਣੇ 13 ਲੋਕਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਸ਼ੁੱਕਰਵਾਰ ਸਵੇਰੇ 11 ਵਜੇ ਤੋਂ ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਦੇ ਮ੍ਰਿਤਕ ਸਰੀਰ ਨੂੰ ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਜਨਤਾ ਦੇ ਅੰਤਿਮ ਦਰਸ਼ਨਾਂ ਲਈ ਉਨ੍ਹਾਂ ਦੇ ਦਿੱਲੀ ਸਥਿਤ ਘਰ ਵਿੱਚ ਰੱਖਿਆ ਜਾਵੇਗਾ।
ਇਸ ਮੌਕੇ ਭਾਰਤੀ ਫੌਜ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਭਾਰਤੀ ਫੌਜ ਨੇ CDS ਬਿਪਿਨ ਰਾਵਤ ਨੂੰ ‘ਭਾਰਤ ਦਾ ਵੀਰ ਪੁੱਤਰ’ ਕਿਹਾ ਹੈ। ਭਾਰਤੀ ਫੌਜ ਨੇ ਅੱਜ ਸਵੇਰੇ ਸੀਡੀਐਸ ਬਿਪਿਨ ਰਾਵਤ ਦੀ ਤਸਵੀਰ ਸਾਂਝੀ ਕਰਦਿਆਂ ਲਿਖਿਆ, ”ਦਿਲ ਸੇ ਨਿਕਲਗੀ ਨਾ ਮਰ ਕਰ ਭੀ ਵਤਨ ਕੀ ਉਲਫਤ, ਮੇਰੀ ਮਿੱਟੀ ਸੇ ਭੀ ਖੁਸ਼ਬੂ-ਏ-ਵਫਾ ਆਏਗੀ।”
ਦੱਸ ਦੇਈਏ ਕਿ ਇਸ ਟਵੀਟ ਵਿੱਚ ਭਾਰਤੀ ਫੌਜ ਵੱਲੋਂ ਇੱਕ ਲਿੰਕ ਵੀ ਸਾਂਝਾ ਕੀਤਾ ਗਿਆ ਹੈ, ਜਿਸ ‘ਤੇ ਕਲਿੱਕ ਕਰਕੇ ਲੋਕ ਸੀਡੀਐਸ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦੇ ਸਕਦੇ ਹਨ।
ਦੱਸ ਦੇਈਏ ਕਿ ਤਾਮਿਲਨਾਡੂ ਦੇ ਕੁਨੂਰ ਨੇੜੇ ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋਏ ਸੀਡੀਐਸ ਬਿਪਿਨ ਰਾਵਤ ਦਾ ਅੰਤਿਮ ਸੰਸਕਾਰ ਅੱਜ ਦਿੱਲੀ ਕੈਂਟ ਦੇ ਬੇਰਾਰ ਸਕੁਏਅਰ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਜਨਰਲ ਬਿਪਿਨ ਰਾਵਤ ਸਮੇਤ ਸਾਰੇ 13 ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ।
ਵੀਡੀਓ ਲਈ ਕਲਿੱਕ ਕਰੋ -: