ਭਾਰਤੀ-ਅਮਰੀਕੀ ਡਾਕਟਰ ਨੇ ਵਾਸ਼ਿੰਗਟਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨਮੋਹਨ ਰੈਡੀ ਅਤੇ ਕਾਰੋਬਾਰੀ ਗੌਤਮ ਅਡਾਨੀ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਪੈਗਾਸਸ ਸਾਫ਼ਟਵੇਅਰ ਦੀ ਵਰਤੋਂ ਸਮੇਤ ਹੋਰ ਕਈ ਮੁੱਦਿਆਂ ਨੂੰ ਲੈ ਕੇ ਮੁਕੱਦਮਾ ਦਾਇਰ ਕੀਤਾ ਹੈ । ਜਿਸ ‘ਤੇ ਕੋਲੰਬੀਆ ਦੇ ਯੂਐੱਸ ਜ਼ਿਲ੍ਹਾ ਅਦਾਲਤ ਨੇ ਸੰਮਨ ਜਾਰੀ ਕੀਤੇ ਹਨ। ਦੱਸ ਦਈਏ ਕਿ ਇਸ ‘ਤੇ ਅਮਰੀਕੀ ਜ਼ਿਲ੍ਹਾ ਅਦਾਲਤ ਨੇ 22 ਜੁਲਾਈ ਨੂੰ ਇਨ੍ਹਾਂ ਨੇਤਾਵਾਂ ਦੇ ਨਾਲ-ਨਾਲ ਕਈ ਹੋਰਾਂ ਨੂੰ ਸੰਮਨ ਜਾਰੀ ਕੀਤੇ ਹਨ। ਜਦਕਿ ਭਾਰਤ ‘ਚ ਸਮੰਨ 4 ਅਗਸਤ ਨੂੰ ਭੇਜਿਆ ਗਿਆ।
ਇਸ ਮੁਕੱਦਮੇ ਵਿੱਚ ਆਂਧਰਾ ਦੇ ਮੂਲ ਨਿਵਾਸੀ ਡਾਕਟਰ ਵੁਯੁਰੂ ਨੇ ਬਿਨ੍ਹਾਂ ਕਾਗਜ਼ਾਂ ਦੇ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਮੋਦੀ, ਰੈੱਡੀ ਅਤੇ ਅਡਾਨੀ ਅਤੇ ਹੋਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ, ਜਿਸ ਵਿੱਚ ਅਮਰੀਕਾ ਵਿੱਚ ਨਕਦੀ ਟ੍ਰਾਂਸਫਰ ਅਤੇ ਸਿਆਸੀ ਵਿਰੋਧੀਆਂ ਦੇ ਖਿਲਾਫ ਜਾਸੂਸੀ ਸਾਫਟਵੇਅਰ ਪੈਗਾਸਸ ਦੀ ਵਰਤੋਂ ਸ਼ਾਮਲ ਹੈ।
ਹਾਲਾਂਕਿ, ਨਿਊਯਾਰਕ ਸਥਿਤ ਭਾਰਤੀ-ਅਮਰੀਕੀ ਅਟਾਰਨੀ ਰਵੀ ਬੱਤਰਾ ਨੇ ਮੁਕੱਦਮੇ ਨੂੰ ਬੇਕਾਰ ਮੁਕੱਦਮਾ ਕਰਾਰ ਦਿੰਦੇ ਹੋਏ ਕਿਹਾ ਕਿ ਕੇਸ ਵਿੱਚ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ। ਗੁੱਸੇ ਵਿਚ ਆਏ ਬੱਤਰਾ ਨੇ ਕਿਹਾ ਕਿ ਕੋਈ ਵੀ ਵਕੀਲ ਟਾਇਲਟ ਪੇਪਰ ‘ਸ਼ਿਕਾਇਤ’ ‘ਤੇ ਦਸਤਖਤ ਕਰਨ ਲਈ ਵੀ ਰਾਜ਼ੀ ਨਹੀਂ ਹੋਇਆ।
ਵੀਡੀਓ ਲਈ ਕਲਿੱਕ ਕਰੋ -: