ਦੇਸ਼ ਦੇ ਮੈਡੀਕਲ ਵਿਦਿਆਰਥੀ ਹੁਣ ਵਿਦੇਸ਼ ਵਿਚ ਵੀ ਡਾਕਟਰੀ ਦੀ ਪ੍ਰੈਕਟਿਸ ਕਰ ਸਕਦੇ ਹਨ। ਨੈਸ਼ਨਲ ਮੈਡੀਕਲ ਕਮਿਸ਼ਨ ਨੂੰ ਵਰਲਡ ਫੈਡਰੇਸ਼ਨ ਫਾਰ ਮੈਡੀਕਲ ਐਜੂਕੇਸ਼ਨ ਵੱਲੋਂ ਮਾਨਤਾ ਮਿਲ ਗਈ ਹੈ।ਇਸ ਵਿਚ ਭਾਰਤ ਦੇ ਵੀ 706 ਮੈਡੀਕਲ ਕਾਲਜਾਂ ਦੇ ਵਿਦਿਆਰਥੀ ਸ਼ਾਮਲ ਹਨ। ਭਾਰਤ ਦੇ ਵਿਦਿਆਰਥੀ ਹੁਣ ਇਥੋਂ ਦੀ ਡਿਗਰੀ ਦੇ ਨਾਲ ਦੂਜੇ ਦੇਸ਼ ਜਿਵੇਂ ਯੂਐੱਸ, ਕੈਨੇਡਾ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਵਿਚ ਵੀ ਉਹ ਮਰੀਜ਼ਾਂ ਦਾ ਇਲਾਜ ਕਰ ਸਕਣਗੇ।
ਹੁਣ ਤੱਕ MBBS ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀ ਸਿਰਫ ਭਾਰਤ ਵਿਚ ਹੀ ਡਾਕਟਰੀ ਦੀ ਪ੍ਰੈਕਟਿਸ ਕਰ ਸਕਦੇ ਸਨ। WFME ਨੇ ਨੈਸ਼ਨਲ ਮੈਡੀਕਲ ਕਮਿਸ਼ਨ ਨੂੰ 10 ਸਾਲਾਂ ਲਈ ਵਿਦੇਸ਼ ਵਿਚ ਪ੍ਰੈਕਟਿਸ ਕਰਨ ਦੀ ਮਾਨਤਾ ਦਿੱਤੀ ਹੈ। ਰਿਪੋਰਟ ਮੁਤਾਬਕ ਦੇਸ਼ ਵਿਚ ਜੋ ਵੀ ਨਵੇਂ ਮੈਡੀਕਲ ਕਾਲਜ ਖੁੱਲ੍ਹਣਗੇ, ਉਥੋਂ ਪਾਸਆਊਟ ਹੋਣ ਵਾਲੇ ਡਾਕਟਰਾਂ ਨੂੰ ਵੀ ਵਿਦੇਸ਼ ਵਿਚ ਪ੍ਰੈਕਟਿਸ ਕਰਨ ਦੀ ਇਜਾਜ਼ਤ ਮਿਲੇਗੀ।
ਇਹ ਵੀ ਪੜ੍ਹੋ : ਬਠਿੰਡਾ :35 ਲੱਖ ਲਾ ਕੇ ਕੈਨੇਡਾ ਭੇਜੀ ਕੁੜੀ ਨੇ ਘਰਵਾਲੇ ਨੂੰ ਭੇਜੇ ਤਲਾਕ ਦੇ ਕਾਗਜ਼, ਮਾਮਲਾ ਦਰਜ
WFME ਤੋਂ ਮਿਲੀ ਮਾਨਤਾ ਦੇ ਬਾਅਦ ਹੁਣ ਭਾਰਤੀ ਵਿਦਿਆਰਥੀ ਫਾਰੇਨ ਮੈਡੀਕਲ ਐਜੂਕੇਸ਼ਨ ਅਤੇ ਯੂਨਾਈਟਿਡ ਸਟੇਟਸ ਮੈਡੀਕਲ ਲਾਇਸੈਂਸਿੰਗ ਐਗਜ਼ਾਮਿਨੇਸ਼ਨ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਹੁਣ ਵਿਦੇਸ਼ੀ ਵਿਦਿਆਰਥੀ ਵੀ ਭਾਰਤ ਆ ਕੇ MBBS ਦੀ ਪੜ੍ਹਾਈ ਕਰ ਸਕਣਗੇ। ਇਥੋਂ ਪੜ੍ਹਾਈ ਕਰਨ ਦੇ ਬਾਅਦ ਉਹ ਵੱਖ-ਵੱਖ ਦੇਸ਼ਾਂ ਵਿਚ ਜਾ ਕੇ ਪ੍ਰੈਕਟਿਸ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish