ਦੁਨੀਆ ਭਰ ਵਿੱਚ ਸਭ ਤੋਂ ਮਜ਼ਬੂਤ ਦੇਸ਼ ਦੇ ਤੌਰ ‘ਤੇ ਉਭਰ ਰਿਹਾ ਭਾਰਤ ਨਾ ਸਿਰਫ਼ ਆਰਥਿਕ ਤੇ ਸਮਾਜਿਕ ਪੱਖੋਂ ਮਜ਼ਬੂਤ ਦਿਖਾਈ ਦੇ ਰਿਹਾ ਹੈ, ਬਲਕਿ ਦੁਨੀਆ ਭਰ ਵਿੱਚ ਵਿਕਸਿਤ ਦੇਸ਼ਾਂ ਵਿੱਚ ਭਾਰਤੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਇੱਕ ਰਿਪੋਰਟ ਮੁਤਾਬਕ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਅਮੀਰ ਦੇਸ਼ਾਂ ਵਿੱਚ ਨਾਗਰਿਕਤਾ ਹਾਸਿਲ ਕਰਨ ਵਾਲਿਆਂ ਵਿੱਚ ਪਹਿਲੇ ਨੰਬਰ ‘ਤੇ ਹਨ। ਇਸ ਸਬੰਧੀ ਪੈਰਿਸ ਇੰਟਰਨੈਸ਼ਨਲ ਮਾਈਗ੍ਰੇਸ਼ਨ ਆਊਟਲੁਕ ਵੱਲੋਂ ਅੰਕੜੇ ਜਾਰੀ ਕੀਤੇ ਗਏ ਹਨ।
OEDC ਰਿਪੋਰਟ ਮੁਤਾਬਕ ਅਮੀਰ ਦੇਸ਼ਾਂ ਵਿੱਚ ਨਾਗਰਿਕਤਾ ਹਾਸਿਲ ਕਰਨ ਵਾਲੇ ਅੰਤਰਰਾਸ਼ਟਰੀ ਗਰੁੱਪ ਵਿੱਚ ਭਾਰਤੀ ਸਭ ਤੋਂ ਅੱਗੇ ਹਨ। OEDC ਦਾ ਮਤਲਬ ਹੈ ‘ਦ ਆਰਗਨਾਈਜੇਸ਼ਨ ਫਾਰ ਇਕਨਾਮਿਕ ਕੋਆਪ੍ਰੇਸ਼ਨ ਡੇਵਲਪਮੇ। ਇਹ 38 ਦੇਸ਼ਾਂ ਦਾ ਗਰੁੱਪ ਹੈ ਜਿਸ ਵਿੱਚ ਦੁਨੀਆ ਭਰ ਦੇ ਅਮੀਰ ਤੇ ਵਿਕਸਿਤ ਦੇਸ਼ ਸ਼ਾਮਿਲ ਹਨ। ਇਸ ਰਿਪੋਰਟ ਵਿੱਚ ਖਾਸ ਗੱਲ ਇਹ ਹੈ ਕਿ ਬੇਸ਼ੱਕ ਕੈਨੇਡਾ ਤੇ ਭਾਰਤ ਵਿਚਾਲੇ ਸਬੰਧ ਹਾਲੇ ਠੀਕ ਨਹੀਂ ਹਨ ਪਰ ਭਾਰਤੀ ਨਾਗਰਿਕਾਂ ਨੂੰ ਨਾਗਰਿਕਤਾ ਦੇਣ ਦੇ ਮਾਮਲੇ ਵਿੱਚ ਸਾਲ 2021 ਦੇ ਮੁਕਾਬਲੇ 2022 ਵਿੱਚ 174 ਫ਼ੀਸਦੀ ਦਾ ਵਾਧਾ ਹੋਇਆ ਹੈ।
ਰਿਪੋਰਟ ਮੁਤਾਬਕ ਪਿਛਲੇ ਸਾਲ ਵੀ OECD ਦੇਸ਼ ਦੀ ਨਾਗਰਿਕਤਾ ਹਾਸਿਲ ਕਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੀ ਗਿਣਤੀ ਸਾਲ 2021 ਵਿੱਚ 28 ਲੱਖ ਦੇ ਮੁਕਾਬਲੇ ਸਾਲ 2022 ਵਿੱਚ 25 ਫ਼ੀਸਦੀ ਤੋਂ ਜ਼ਿਆਦਾ ਵਾਧਾ ਹੋਇਆ ਸੀ। 2019 ਦੇ ਬਾਅਦ ਤੋਂ ਲਗਾਤਾਰ ਭਾਰਤ ਦੁਨੀਆ ਭਰ ਦੇ ਇਨ੍ਹਾਂ ਦੇਸ਼ਾਂ ਵਿੱਚ ਨਾਗਰਿਕਤਾ ਹਾਸਿਲ ਕਰਨ ਵਾਲਿਆਂ ਵਿੱਚ ਪਹਿਲੇ ਸਥਾਨ ‘ਤੇ ਬਣਿਆ ਰਿਹਾ ਹੈ। ਰਿਪੋਰਟ ਵਿੱਚ ਇਸ ਗੱਲ ਦਾ ਜ਼ਿਕਰ ਵੀ ਕੀਤਾ ਗਿਆ ਹੈ ਕਿ 2021 ਵਿੱਚ ਲਗਭਗ 1.3 ਲੱਖ ਭਾਰਤੀਆਂ ਨੇ OECD ਮੈਂਬਰ ਦੇਸ਼ਾਂ ਦੀ ਨਾਗਰਿਕਤਾ ਹਾਸਿਲ ਕੀਤੀ ਜੋ 2019 ਵਿੱਚ ਕਰੀਬ 1.5 ਲੱਖ ਸੀ।
ਵੀਡੀਓ ਲਈ ਕਲਿੱਕ ਕਰੋ -: