ਸੁਤੰਤਰਤਾ ਦਿਵਸ ਤੋਂ ਪਹਿਲਾਂ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਵੱਡੀ ਸਫਲਤਾ ਮਿਲੀ ਹੈ। NIA ਨੇ ਦਿੱਲੀ ਦੇ ਬਾਟਲਾ ਹਾਊਸ ਇਲਾਕੇ ਤੋਂ ਇਸਲਾਮਿਕ ਸਟੇਟ ਆਫ ਇਰਾਕ ਐਂਡ ਸੀਰੀਆ (ISIS) ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਅੱਤਵਾਦੀ ਦਾ ਨਾਂ ਮੋਹਸਿਨ ਅਹਿਮਦ ਹੈ। ਉਹ ਬਿਹਾਰ ਦਾ ਰਹਿਣ ਵਾਲਾ ਹੈ। ਮੋਹਸਿਨ ਕਈ ਦਿਨਾਂ ਤੋਂ ਆਈਐਸਆਈਐਸ ਮਾਡਿਊਲ ਦਾ ਸਰਗਰਮ ਮੈਂਬਰ ਰਿਹਾ ਹੈ। ਜਾਣਕਾਰੀ ਮੁਤਾਬਕ NIA ਦੀ ਟੀਮ ਨੇ ਬਾਟਲਾ ਹਾਊਸ ਸਥਿਤ ਇਕ ਘਰ ‘ਤੇ ਛਾਪਾ ਮਾਰਿਆ, ਜਿੱਥੋਂ ਮੋਹਸਿਨ ਨੂੰ ਗ੍ਰਿਫਤਾਰ ਕੀਤਾ ਗਿਆ। ਛਾਪੇਮਾਰੀ ਦੌਰਾਨ ਘਰ ਤੋਂ ਕਈ ਇਤਰਾਜ਼ਯੋਗ ਦਸਤਾਵੇਜ਼ ਮਿਲੇ ਹਨ।
ਜਾਣਕਾਰੀ ਵਿੱਚ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੀ ਜਾਮੀਆ ਮਿਲੀਆ ਯੂਨੀਵਰਸਿਟੀ ‘ਚ ਪੜ੍ਹ ਰਹੇ ਵਿਦਿਆਰਥੀਆਂ ਨੇ ਮੋਹਸਿਨ ਬਾਰੇ ਜਾਣਕਾਰੀ ਦਿੱਤੀ ਸੀ, ਜਿਸ ਦੇ ਆਧਾਰ ‘ਤੇ ਜਾਂਚ ਏਜੰਸੀ ਨੇ ਇਹ ਕਾਰਵਾਈ ਕੀਤੀ। ਯੂਨੀਵਰਸਿਟੀ ਦੇ ਵਿਦਿਆਰਥੀਆਂ ਮੁਤਾਬਕ ਉਸ ਨੇ ਕਈ ਵਿਦਿਆਰਥੀਆਂ ਨੂੰ ਇਸਲਾਮਿਕ ਸਟੇਟ ਦੀ ਵਿਚਾਰਧਾਰਾ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ‘ਚ ਜਾਂਚ ਏਜੰਸੀ ਨੇ 25 ਜੂਨ ਨੂੰ ਹੀ ਮੋਹਸਿਨ ਖਿਲਾਫ ਮਾਮਲਾ ਦਰਜ ਕੀਤਾ ਸੀ, ਜਿਸ ਤੋਂ ਬਾਅਦ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਉਹ ਅਫਗਾਨਿਸਤਾਨ ਅਤੇ ਸੀਰੀਆ ਵਿੱਚ ਆਈਐਸਆਈਐਸ ਕਮਾਂਡਰਾਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨੂੰ ਕ੍ਰਿਪਟੋਕਰੰਸੀ ਰਾਹੀਂ ਫੰਡ ਭੇਜਦਾ ਸੀ। ਐਨਆਈਏ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਮੋਹਸਿਨ ਅਹਿਮਦ ਭਾਰਤ ਵਿੱਚ ਆਈਐਸਆਈਐਸ ਨੂੰ ਫੰਡ ਦਿੰਦਾ ਸੀ।