jagmeet singh farmers protest support: ਕੈਨੇਡੀਅਨ ਸੰਸਦ ਅਤੇ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨ.ਡੀ.ਪੀ.) ਦੇ ਪ੍ਰਮੁੱਖ ਜਗਮੀਤ ਸਿੰਘ ਚਾਹੁੰਦੇ ਹਨ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਜਲਦੀ ਭਾਰਤ ‘ਚ ਹੋ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰਨ ਅਤੇ ਕਿਸਾਨਾਂ ਵਿਰੁੱਧ ਹੋਈ ਕਾਰਵਾਈ ਦੀ ਨਿੰਦਾ ਕਰਨ।ਖਾਲਿਸਤਾਨ ਅਤੇ ਪਾਕਿਸਤਾਨ ਦੇ ਸਮਰਥਕ ਜਗਮੀਤ ਸਿੰਘ ਨੇ ਇੱਕ ਵਾਰ ਫਿਰ ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਦਖਲ ਦਿੱਤਾ ਹੈ।
ਜਗਮੀਤ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਭਾਰਤੀ ਕਿਸਾਨਾਂ ਨੂੰ ਸਮਰਥਨ ਦਿੰਦੇ ਹੋਏ ਇੱਕ ਵੀਡੀਓ ‘ਚ ਸੰਦੇਸ਼ ਜਾਰੀ ਕੀਤਾ ਹੈ।ਵੀਡੀਓ ‘ਚ ਜਗਮੀਤ ਸਿੰਘ ਨੇ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਇਤਿਹਾਸ ਦਾ ਸਭ ਤੋਂ ਵੱਡਾ ਕਿਸਾਨ ਅੰਦੋਲਨ ਦੱਸਿਆ ਹੈ।ਕੈਨੇਡੀਅਨ ਸਾਂਸਦ ਨੇ ਕੈਨੇਡਾ ਦੇ ਨਾਲ-ਨਾਲ ਬਾਕੀ ਦੇਸ਼ਾਂ ਦੇ ਨੇਤਾਵਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਦਿੱਲੀ ‘ਚ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਪ੍ਰਤੀ ਭਾਰਤ ਸਰਕਾਰ ਦੀਆਂ ਹਿੰਸਕ ਪ੍ਰਤੀਕਿਰਿਆਵਾਂ ਦੀ ਨਿੰਦਾ ਕਰਨ।
ਦੇਖੋ ਆਹ ਬੰਦੇ ਨੇ ਆਪਣਾ 30 ਕਰੋੜ ਦਾ ਹੋਟਲ, ਉਮਰ ਭਰ ਲਈ ਟਿਕੈਤ ਨੂੰ ਕਿਸਾਨਾਂ ਨੂੰ ਦੇਣ ਦਾ ਕੀਤਾ ਐਲਾਨ !