jairam thakur corona positive: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੀ ਕੋਰੋਨਾ ਰਿਪੋਰਟ ਵੀ ਪੌਜੇਟਿਵ ਆਈ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਖ਼ੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਸੀਐਮ ਜੈਰਾਮ ਠਾਕੁਰ ਪਿੱਛਲੇ ਇੱਕ ਹਫਤੇ ਤੋਂ ਸ਼ਿਮਲਾ ਸਥਿਤ ਆਪਣੀ ਸਰਕਾਰੀ ਰਿਹਾਇਸ਼ ਵਿੱਚ ਏਕਾਂਤਵਾਸ ਸੀ। ਉਨ੍ਹਾਂ ਨੇ ਲੱਛਣ ਦਿਖਣ ਤੋਂ ਬਾਅਦ ਅੱਜ ਹੀ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਹੁਣ ਸਕਰਾਤਮਕ ਆਈ ਹੈ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਟਵੀਟ ਦੇ ਅੰਤ ਵਿੱਚ ਲਿਖਿਆ ਹੈ ਕਿ ਉਹ ਮਾਹਿਰਾਂ ਦੀ ਸਲਾਹ ਤੋਂ ਬਾਅਦ ਆਪਣੀ ਸਰਕਾਰੀ ਰਿਹਾਇਸ਼ ਵਿੱਚ ਹੀ ਆਈਸੋਲੇਟ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਵੀ ਕਈ ਮੰਤਰੀ ਕੋਰੋਨਾ ਵਾਇਰਸ ਦੇ ਚਪੇਟ ਵਿੱਚ ਆ ਚੁੱਕੇ ਹਨ। ਹਰਿਆਣੇ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ।