ਰਾਜਸਥਾਨ ਦੇ ਜੈਸਲਮੇਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਾਰਤੀ ਹਵਾਈ ਫੌਜ ਦਾ ਜਹਾਜ਼ ਕ੍ਰੈਸ਼ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜੈਸਲਮੇਰ ਦੇ ਪੀਥਲਾ-ਜਾਜਿਯਾ ਪਿੰਡ ਵਿੱਚ ਇੱਕ ਮਨੁੱਖ ਰਹਿਤ ਟੋਹੀ ਜਹਾਜ਼ ਕ੍ਰੈਸ਼ ਹੋ ਗਿਆ। ਇਸ ਹਾਦਸੇ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮੱਚ ਗਿਆ। ਪਿੰਡ ਵਾਲਿਆਂ ਦੀ ਸੂਚਨਾ ‘ਤੇ ਹਵਾਈ ਫੌਜ ਦੇ ਅਧਿਕਾਰੀ ਤੇ ਪੁਲਿਸ ਮੌਕੇ ‘ਤੇ ਪਹੁੰਚੀ। ਇਹ ਜਹਾਜ਼ ਅਸਮਾਨ ਵਿੱਚ ਜਾਸੂਸੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਦਾ ਕੰਮ ਕਰਦਾ ਹੈ।

Jaisalmer Plane Crash
ਮੁੱਢਲੀ ਜਾਣਕਾਰੀ ਦੇ ਅਨੁਸਾਰ ਵੀਰਵਾਰ ਸੇਵੇਰੇ ਹਵਾਈ ਫੌਜ ਦੇ ਟੋਹੀ ਜਹਾਜ਼ ਨੇ ਸਰਹੱਦੀ ਇਲਾਕੇ ਦੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਉਡਾਣ ਭਰੀ ਸੀ। ਖਦਸ਼ਾ ਜਤਾਇਆ ਜ ਰਿਹਾ ਹੈ ਕਿ ਇਸਦੇ ਬਾਅਦ ਅਚਾਨਕ ਇਹ ਜਹਾਜ਼ ਤਕਨੀਕੀ ਖਰਾਬੀ ਕਾਰਨ ਕ੍ਰੈਸ਼ ਹੋ ਗਿਆ ਤੇ ਆਬਾਦੀ ਖੇਤਰ ਤੋਂ ਦੂਰ ਰੇਤੀਲੇ ਇਲਾਕੇ ਵਿੱਚ ਡਿੱਗ ਗਿਆ। ਹਾਲਾਂਕਿ ਜਹਾਜ਼ ਦੇ ਕ੍ਰੈਸ਼ ਹੋਣ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ: ਕੈਨੇਡਾ ‘ਚ ਪੰਜਾਬਣ ਦਾ ਕਤਲ ਮਾਮਲਾ, ਪੁਲਿਸ ਨੇ ਕਾਤਲ ਧਰਮ ਧਾਲੀਵਾਲ ‘ਤੇ ਰੱਖਿਆ 50 ਹਜ਼ਾਰ ਡਾਲਰ ਦਾ ਇਨਾਮ
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਹਵਾਈ ਫੌਜ ਦੇ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਹਾਜ਼ ਦੇ ਮਲਬੇ ਦਾ ਜਾਇਜ਼ਾ ਲਿਆ। ਇਸ ਘਟਨਾ ਦੀ ਸੂਚਨਾ ਪੂਰੇ ਇਲਾਕੇ ਵਿੱਚ ਤੇਜ਼ੀ ਨਾਲ ਫੈਲ ਗਈ। ਜਿਸ ਤੋਂ ਬਾਅਦ ਐਂਬੂਲੈਂਸ, ਫਾਇਰ ਬ੍ਰਿਗੇਡ ਤੇ ਬਚਾਅ ਤੇ ਰਾਹਤ ਸਬੰਧੀ ਗੱਡੀਆਂ ਵੀ ਮੌਕੇ ‘ਤੇ ਪਹੁੰਚ ਗਈਆਂ। ਫਿਲਹਾਲ ਇਸ ਹਾਦਸੇ ਦੇ ਕਾਰਨਾਂ ਦਾ ਖੁਲਾਸਾ ਹਾਲੇ ਤੱਕ ਨਹੀਂ ਹੋਇਆ ਹੈ।

Jaisalmer Plane Crash
ਇਸ ਹਾਦਸੇ ਨੂੰ ਲੈ ਕੇ ਭਾਰਤੀ ਹਵਾਈ ਫੌਜ ਵੱਲੋਂ ਇੱਕ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਰਿਮੋਟਲੀ ਓਪਰੇਟਿਡ ਏਅਰਕ੍ਰਾਫਟ ਇੱਕ ਨਿਯਮਤ ਸਿਖਲਾਈ ਉਡਾਣ ਦੌਰਾਨ ਵੀਰਵਾਰ ਸਵੇਰੇ ਜੈਸਲਮੇਰ ਨੇੜੇ ਹਾਦਸਾਗ੍ਰਸਤ ਹੋ ਗਿਆ। ਕਿਸੇ ਵੀ ਕਰਮਚਾਰੀ ਜਾਂ ਸੰਪਤੀ ਦਾ ਕੋਈ ਨੁਕਸਾਨ ਨਹੀਂ ਹੋਇਆ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਭਾਰਤੀ ਹਵਾਈ ਫੌਜ ਦੀ ਕੋਰਟ ਆਫ ਇਨਕੁਆਇਰੀ ਦਾ ਗਠਨ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























