ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਵੱਡੀ ਕਾਰਵਾਈ ਕੀਤੀ ਹੈ। ਕੌਮਾਂਤਰੀ ਸਰਹੱਦ ‘ਤੇ ਸਾਂਬਾ ਸੈਕਟਰ ‘ਚ ਸੁਰੱਖਿਆ ਬਲਾਂ ਨੇ ਤਿੰਨ ਘੁਸਪੈਠੀਆਂ ਨੂੰ ਮਾਰ ਮੁਕਾਇਆ ਹੈ। ਮਾਰੇ ਗਏ ਘੁਸਪੈਠੀਆਂ ਕੋਲੋਂ 36 ਕਿਲੋ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ ਹੈ।
ਦੱਸ ਦੇਈਏ ਕਿ 31 ਜਨਵਰੀ ਨੂੰ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ 4 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਹਮਲੇ ‘ਚ ਜੈਸ਼ ਕਮਾਂਡਰ ਜ਼ਾਹਿਦ ਵਾਨੀ ਵੀ ਮਾਰਿਆ ਗਿਆ ਸੀ। 19 ਦਸੰਬਰ ਨੂੰ ਪੁਲਵਾਮਾ ਨੇੜੇ ਇਨ੍ਹਾਂ ਸਾਰੇ ਅੱਤਵਾਦੀਆਂ ਦੀ ਹਰਕਤ ‘ਤੇ ਨਜ਼ਰ ਰੱਖੀ ਗਈ ਸੀ ਪਰ ਉਸ ਤੋਂ ਬਾਅਦ ਸਾਰੇ ਅੰਡਰਗਰਾਉਂਡ ਹੋ ਗਏ ਸਨ।
ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਦੇ ਆਪਰੇਸ਼ਨ ਆਲ ਆਊਟ ਕਾਰਨ ਅੱਤਵਾਦੀ ਗੁੱਸੇ ‘ਚ ਹਨ। ਉਹ ਕਸ਼ਮੀਰ ਨੂੰ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰਦੇ ਰਹਿੰਦੇ ਹਨ ਪਰ ਸੁਰੱਖਿਆ ਬਲ ਉਨ੍ਹਾਂ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੰਦੇ ਹਨ। ਦੱਸ ਦੇਈਏ ਕਿ ਜੈਸ਼ ਕਮਾਂਡਰ ਜ਼ਾਹਿਦ ਵਾਨੀ ਇੱਕ ਸਥਾਨਕ ਅਤੇ ਇੱਕ ਪਾਕਿਸਤਾਨੀ ਅੱਤਵਾਦੀ ਨਾਲ ਮਿਲ ਕੇ ਜੰਮੂ-ਕਸ਼ਮੀਰ ਵਿੱਚ ਪੁਲਿਸ ਮੁਲਾਜ਼ਮਾਂ ‘ਤੇ ਹਮਲੇ ਦੀ ਸਾਜ਼ਿਸ਼ ਰਚ ਰਿਹਾ ਸੀ। ਪਰ ਉਹ ਆਪਣੇ ਮਕਸਦ ਵਿੱਚ ਕਾਮਯਾਬ ਨਹੀਂ ਹੋ ਸਕਿਆ ਅਤੇ ਸੁਰੱਖਿਆ ਬਲਾਂ ਨੇ ਉਸ ਨੂੰ ਮਾਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -: