Jammu civil society and political organizations :ਜੰਮੂ: ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ ਅੱਠਵਾਂ ਦਿਨ ਹੈ। ਇਸੇ ਦੌਰਾਨ ਅੱਜ ਵਿਗਿਆਨ ਭਵਨ ਵਿੱਚ ਕਿਸਾਨ ਨੇਤਾਵਾਂ ਅਤੇ ਸਰਕਾਰ ਦਰਮਿਆਨ ਗੱਲਬਾਤ ਦਾ ਇੱਕ ਹੋਰ ਦੌਰ ਚੱਲ ਰਿਹਾ ਹੈ। ਇਸੇ ਦੇ ਤਹਿਤ ਸਿਵਲ ਸੁਸਾਇਟੀ ਅਤੇ ਕਈ ਰਾਜਨੀਤਿਕ ਅਤੇ ਸਮਾਜਿਕ ਸੰਗਠਨਾਂ ਨੇ ਅੱਜ ਜੰਮੂ ਵਿੱਚ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਪ੍ਰਦਰਸ਼ਨ ਕੀਤਾ ਹੈ। ਪ੍ਰਦਰਸ਼ਨਕਾਰੀਆਂ ਨੇ ਮੌਜੂਦਾ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਅਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਇੱਕ ਵਾਰ ਫਿਰ ਭਾਰਤ ਨੂੰ ਗ਼ੁਲਾਮ ਬਣਾਉਣਾ ਚਾਹੁੰਦੀ ਹੈ। ਸਿਵਲ ਸੁਸਾਇਟੀ ਅਤੇ ਜੰਮੂ ਦੀਆਂ ਕਈ ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਵੀ ਪਿੱਛਲੇ ਇੱਕ ਹਫਤੇ ਤੋਂ ਦਿੱਲੀ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਅੱਜ ਸੜਕਾਂ ’ਤੇ ਉਤਰ ਗਈਆਂ ਹਨ।
ਜੰਮੂ ਦੇ ਗਾਂਧੀਨਗਰ ਖੇਤਰ ਵਿੱਚ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਲੋਕਾਂ ਨੇ ਕਿਸਾਨੀ ਬਿੱਲ ਦੇ ਜ਼ਰੀਏ ਭਾਜਪਾ ‘ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਨਵੇਂ ਖੇਤੀ ਬਿੱਲ ਵਾਪਿਸ ਲੈਣ ਦੀ ਮੰਗ ਲਈ ਪਹਿਲਾਂ ਨਾਅਰੇਬਾਜ਼ੀ ਕੀਤੀ ਅਤੇ ਫਿਰ ਭਾਜਪਾ ਨੂੰ ਨਿਸ਼ਾਨਾ ਬਣਾਇਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਭਾਰਤ ਦਾ ਕਿਸਾਨ ਕਿਸੇ ਬਿੱਲ ਜਾਂ ਕਾਨੂੰਨ ਦੀ ਮੰਗ ਨਹੀਂ ਕਰ ਰਿਹਾ। ਪਰ ਮੌਜੂਦਾ ਕੇਂਦਰ ਸਰਕਾਰ ਆਪਣੇ ਫਾਇਦੇ ਲਈ ਇਹ ਬਿੱਲ ਲੈ ਕੇ ਆਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਕੇਂਦਰ ਸਰਕਾਰ ਨਿੱਜੀਕਰਨ ਦੇ ਨਾਮ ‘ਤੇ ਦੇਸ਼ ਨੂੰ ਵੇਚਣ ਦੀ ਯੋਜਨਾ ਬਣਾ ਰਹੀ ਹੈ ਅਤੇ ਆਮ ਨਾਗਰਿਕ ਦੀ ਸੁਣਵਾਈ ਨਹੀਂ ਹੋ ਰਹੀ।
ਇਹ ਵੀ ਦੇਖੋ : Amit Shah ਨੂੰ ਮਿਲਣ ਜਾ ਰਹੇ ਕਿਸਾਨਾਂ ਨਾਲ Live ਗੱਲਬਾਤ, ਸੁਣੋ ਕੀ ਨੇ ਕਿਸਾਨਾਂ ਦੇ ਇਰਾਦੇ…