Jammu farmers came in support: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 19ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਭਾਰਤ ਬੰਦ ਅਤੇ ਸਰਕਾਰ ਦੇ ਪ੍ਰਸਤਾਵ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਨੇ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ । ਇਸੇ ਵਿਚਾਲੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਜੰਮੂ ਦੇ ਕਿਸਾਨਾਂ ਦਾ ਸਮਰਥਨ ਵੀ ਮਿਲ ਰਿਹਾ ਹੈ । ਸੋਮਵਾਰ ਨੂੰ ਜੰਮੂ ਵਿੱਚ ਕਿਸਾਨਾਂ ਦੇ ਨਾਲ ਮਿਲ ਕੇ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਸੰਗਠਨਾਂ ਨੇ ਕੇਂਦਰ ਸਰਕਾਰ ਖਿਲਾਫ ਮਾਰਚ ਕੱਢਿਆ।
ਨਵੇਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਹੁਣ ਸਾਰੇ ਦੇਸ਼ ਤੋਂ ਸਮਰਥਨ ਮਿਲ ਰਿਹਾ ਹੈ। ਅੰਦੋਲਨ ਕਰ ਰਹੇ ਇਨ੍ਹਾਂ ਕਿਸਾਨਾਂ ਨੂੰ ਹੁਣ ਜੰਮੂ ਤੋਂ ਵੱਖ-ਵੱਖ ਸਮਾਜਿਕ ਅਤੇ ਰਾਜਨੀਤਿਕ ਸੰਸਥਾਵਾਂ ਦਾ ਸਮਰਥਨ ਮਿਲ ਰਿਹਾ ਹੈ । ਸੋਮਵਾਰ ਸਵੇਰੇ ਜੰਮੂ ਦੇ ਪੋਸਟ ਗਾਂਧੀਨਗਰ ਇਲਾਕੇ ਵਿੱਚ ਇਨ੍ਹਾਂ ਵੱਖ-ਵੱਖ ਸੰਗਠਨਾਂ ਨੇ ਜਮਾ ਹੋ ਕੇ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਕਿਸਾਨਾਂ ਦੀਆਂ ਮੰਗਾਂ ਦ ਨਿਪਟਾਰਾ ਕਰਨਾ ਚਾਹੀਦਾ ਹੈ ਅਤੇ ਜਿਨ੍ਹਾਂ ਬਿੱਲਾਂ ਨੂੰ ਲੈ ਕੇ ਕਿਸਾਨਾਂ ਨੂੰ ਸ਼ੱਕ ਹੈ ਉਹ ਵਾਪਸ ਕੀਤੇ ਜਾਣ । ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨਾਂ ਦੀ ਮੰਗ ਤੁਹਾਡੇ ਤੋਂ ਲੁਕੀ ਨਹੀਂ ਹੈ ਅਤੇ ਕੇਂਦਰ ਸਰਕਾਰ ਜਾਣ-ਬੁੱਝ ਕੇ ਇਨ੍ਹਾਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ।
ਦੱਸ ਦੇਈਏ ਕਿ ਕੇਂਦਰ ਸਰਕਾਰ ‘ਤੇ ਤਾਨਾਸ਼ਾਹੀ ਰਵੱਈਆ ਅਪਨਾਉਣ ਦਾ ਦੋਸ਼ ਲਗਾਉਂਦੇ ਹੋਏ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੇਂਦਰ ਨੂੰ ਤੁਰੰਤ ਕਿਸਾਨਾਂ ਦੀ ਗੱਲ ਸੁਣੀ ਜਾਣੀ ਚਾਹੀਦੀ ਹੈ ਤਾਂ ਜੋ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨ ਆਪਣੇ ਖੇਤਾਂ ਵਿੱਚ ਵਾਪਸ ਜਾ ਸਕਣ ।