ਜੰਮੂ-ਕਸ਼ਮੀਰ ਦੇ ਡੋਡਾ ਵਿੱਚ ਮੰਗਲਵਾਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 3.9 ਮਾਪੀ ਗਈ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਭੂਚਾਲ ਕਟੜਾ ਤੋਂ 61 ਕਿਲੋਮੀਟਰ ਪੂਰਬ ਵਿੱਚ ਆਇਆ। ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਲੋਕ ਘਰਾਂ ਤੋਂ ਬਾਹਰ ਆ ਗਏ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਵੀ ਘਾਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਜਸਥਾਨ ਦੇ ਬੀਕਾਨੇਰ ਵਿੱਚ ਵੀ ਭੂਚਾਲ ਆਇਆ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.1 ਤੀਬਰਤਾ ਦਰਜ ਕੀਤੀ ਗਈ। ਇਸ ਤੋਂ ਤਿੰਨ ਦਿਨ ਪਹਿਲਾਂ 20 ਅਗਸਤ ਨੂੰ ਲਖਨਊ ਵਿੱਚ ਵੀ ਭੂਚਾਲ ਆਇਆ ਸੀ। ਇਸ ਦੀ ਤੀਬਰਤਾ 5.2 ਤੀਬਰਤਾ ਦਰਜ ਕੀਤੀ ਗਈ। ਉੱਥੇ ਹੀ ਭੂਚਾਲ ਦਾ ਕੇਂਦਰ ਲਖਨਊ ਤੋਂ 139 ਕਿਲੋਮੀਟਰ ਉੱਤਰ-ਪੂਰਬ ਵਿੱਚ ਬਹਿਰਾਇਚ ਦੇ ਆਸ-ਪਾਸ ਦੱਸਿਆ ਗਿਆ।
ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਦੂਜੀ ਵਾਰ ਹੋਇਆ ਕੋਰੋਨਾ, ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ
ਜ਼ਿਕਰਯੋਗ ਹੈ ਕਿ 17 ਅਗਸਤ ਨੂੰ ਮਹਾਰਾਸ਼ਟਰ ਦੇ ਨਾਸਿਕ ਵਿੱਚ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਇਨ੍ਹਾਂ ਝਟਕਿਆਂ ਦੀ ਤੀਬਰਤਾ 3.4, 2.1 ਅਤੇ 1.9 ਸੀ। ਹਾਲਾਂਕਿ ਉਸ ਸਮੇਂ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -: