ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ ਤੇ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਕਸ਼ਮੀਰ ਵਿੱਚ ਬਰਫੀਲੇ ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਵਿਚਾਲੇ ਆਮ ਲੋਕਾਂ ਦੇ ਮੁਸੀਬਤ ਖੜ੍ਹੀ ਹੋ ਗਈ ਹੈ। ਦਰਅਸਲ, ਉੱਤਰਾਖੰਡ ਵਿੱਚ ਐਤਵਾਰ ਨੂੰ ਬਰਫ਼ਬਾਰੀ ਹੋਣ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਤੇ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਇਸਦੇ ਨਾਲ ਹੀ ਕਈ ਸੜਕਾਂ ਨੂੰ ਵਾਹਨਾਂ ਦੀ ਆਵਾਜਾਈ ਦੇ ਲਈ ਬੰਦ ਕਰਨਾ ਪਿਆ।
ਨਿਊਜ਼ ਏਜੰਸੀ ਮੁਤਾਬਕ, ਬਰਫ਼ਬਾਰੀ ਦੇ ਕਾਰਨ ਸ਼੍ਰੀਨਗਰ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ, ਜਦਕਿ ਜੰਮੂ ਦੇ ਰਾਮਬਨ ਜ਼ਿਲ੍ਹੇ ਵਿੱਚ ਜ਼ਮੀਨ ਖਿਸ਼ਕਨ ਕਾਰਨ 270 ਕਿਲੋਮੀਟਰ ਲੰਬੇ ਜੰਮੂ-ਕਸ਼ਮੀਰ ਰਾਸ਼ਟਰੀ ਰਾਜਮਾਰਗ ‘ਤੇ ਆਵਾਜਾਈ ਲਗਭਗ 4 ਘੰਟਿਆਂ ਤੱਕ ਠੱਪ ਰਹੀ। ਦੱਸਿਆ ਜਾ ਰਿਹਾ ਹੈ ਕਿ ਬਰਫ਼ਬਾਰੀ ਕਾਰਨ ਸ਼੍ਰੀਨਗਰ ਹਵਾਈ ਅੱਡੇ ‘ਤੇ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਅਧਿਕਾਰੀਆਂ ਮੁਤਾਬਕ ਸ਼ਿਮਲਾ ਵਿੱਚ 161 ਸੜਕਾਂ ਬੰਦ ਹਨ। ਇਸਦੇ ਬਾਅਦ ਲਾਹੌਲ-ਸਪਿਤੀ ਵਿੱਚ 157, ਕੁੱਲੂ ਵਿੱਚ 71, ਚੰਬਾ ਵਿੱਚ 69 ਤੇ ਮੰਡੀ ਜ਼ਿਲ੍ਹੇ ਵਿੱਚ 46 ਸੜਕਾਂ ਬੰਦ ਹਨ।
ਦੱਸ ਦੇਈਏ ਕਿ ਉੱਤਰਾਖੰਡ ਵਿੱਚ ਐਤਵਾਰ ਨੂੰ ਉੱਚੇ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਣ ਅਤੇ ਨਿਚਲੇ ਇਲਾਕਿਆਂ ਵਿੱਚ ਬਾਰਿਸ਼ ਦੇ ਬਾਅਦ ਕੜਾਕੇ ਦੀ ਠੰਢ ਜਾਰੀ ਰਹੀ। ਉੱਤਰਾਖੰਡ ਦੇ ਬਦਰੀਨਾਥ, ਕੇਦਾਰਨਾਥ, ਗੰਗੋਤਰੀ, ਯਮੁਨੋਤਰੀ, ਹੇਮਕੁੰਡ, ਔਲੀ, ਦੇਹਰਾਦੂਨ ਦੇ ਚਕਰਾਤਾ ਤੇ ਉੱਤਰਕਸ਼ੀ ਜ਼ਿਲ੍ਹੇ ਵਿੱਚ ਬਰਫ਼ਬਾਰੀ ਹੋਈ। ਇਸਦੇ ਇਲਾਵਾ ਸ਼ਨੀਵਾਰ ਰਾਤ ਦੇਹਰਾਦੂਨ ਸਣੇ ਪ੍ਰਦੇਸ਼ ਦੇ ਕਈ ਸਥਾਨਾਂ ‘ਤੇ ਬਾਰਿਸ਼ ਹੋਈ। ਉੱਥੇ ਹੀ ਅਧਿਕਾਰੀਆਂ ਵੱਲੋਂ ਕਸ਼ਮੀਰ ਦੇ ਪਹਾੜੀ ਇਲਾਕਿਆਂ ਦੇ ਲਈ ਜ਼ਮੀਨ ਖਿਸਕਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –