ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈਂ, ਜਿੱਥੇ ਅਖਨੂਰ ਵਿੱਚ ਇੱਕ ਡਰੋਨ ਨੂੰ ਗੋਲੀ ਮਾਰ ਕੇ ਹੇਠਾਂ ਸੁੱਟ ਦਿੱਤਾ ਗਿਆ । ਦੱਸਿਆ ਜਾ ਰਿਹਾ ਹੈ ਕਿ ਪੁਲਿਸ ਵੱਲੋਂ ਡਰੋਨ ਵਿੱਚੋਂ 5 ਕਿੱਲੋ ਆਈਈਡੀ ਵੀ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ।
ਦਰਅਸਲ, ਇਸ ਸਬੰਧੀ ਪੁਲਿਸ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀਰਵਾਰ ਰਾਤ ਨੂੰ ਕੌਮਾਂਤਰੀ ਸਰਹੱਦ (ਆਈ.ਬੀ.) ਨਾਲ ਕਾਨਹਾਚਕ ਦੀ ਸਰਹੱਦ ‘ਤੇ ਇੱਕ ਡਰੋਨ ਹੋਣ ਦੀ ਸੂਚਨਾ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਡਰੋਨ ਨੂੰ ਹੇਠਾਂ ਸੁੱਟ ਦਿੱਤਾ।
ਇਸ ਤੋਂ ਅੱਗੇ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਇਹ ਡਰੋਨ ਅੰਤਰਰਾਸ਼ਟਰੀ ਸਰਹੱਦ ਤੋਂ 8 ਕਿਲੋਮੀਟਰ ਦੀ ਦੂਰੀ ‘ਤੇ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਡਰੋਨ ਦੇ 6 ਵੱਡੇ ਖੰਭ ਵੀ ਸਨ ਅਤੇ ਇਹ ਇੱਕ ਟੇਟ੍ਰੇਾ-ਕਾਪਟਰ ਸੀ। ਉਨ੍ਹਾਂ ਦੱਸਿਆ ਕਿ IED ਸਮੱਗਰੀ ਨੂੰ ਡਰੋਨ ਨਾਲ ਜੋੜਿਆ ਗਿਆ ਸੀ।
ਇਹ ਵੀ ਦੇਖੋ: ਪੰਜਾਬ ਦਾ ਸ਼ਖਸ ਰਾਜਸਥਾਨ ‘ਚ ਗ਼ੁਲਾਮ, 11 ਸਾਲਾਂ ਬਾਅਦ ਮਿਲਿਆ ਪਰਿਵਾਰ, ਦੇਖ ਕੇ ਭੁੱਬਾਂ ਮਾਰ ਰੋ ਪਿਆ