Jammu Srinagar National Highway closed: ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ ਰਾਤ ਭਰ ਹੋਈ ਬਰਫ਼ਬਾਰੀ ਤੋਂ ਬਾਅਦ ਬੰਦ ਕਰ ਦਿੱਤਾ ਗਿਆ ਹੈ, ਜਦੋਂ ਕਿ ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਗੁਰਮੁਲ ਪਿੰਡ ਵਿੱਚ ਭਾਰੀ ਬਾਰਿਸ਼ ਤੋਂ ਬਾਅਦ ਜ਼ਮੀਨ ਖਿੱਸਕਣ ਕਾਰਨ 8 ਪਰਿਵਾਰਾਂ ਨੂੰ ਸੁਰੱਖਿਅਤ ਥਾਂਵਾਂ ਤੇ ਲਿਜਾਇਆ ਗਿਆ ਹੈ । ਇਸ ਸਬੰਧੀ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਦੱਸਿਆ ਕਿ 270 ਕਿਲੋਮੀਟਰ ਲੰਬੇ ਰਾਜਮਾਰਗ ਤੇ ਸਥਿਤ ਜਵਾਹਰ ਟਨਲ ਦੀ ਜ਼ਮੀਨ ‘ਤੇ ਬਰਫ਼ ਦੀ 9 ਇੰਚ ਦੀ ਪਰਤ ਜਮ੍ਹਾ ਹੋ ਗਈ ਹੈ ਅਤੇ ਮਰੋਗ, ਮਗੇਰਕੋਟ ਅਤੇ ਪੰਥਿਆਲ ਵਿੱਚ ਮੀਂਹ ਪੈਣ ਤੋਂ ਬਾਅਦ ਕਈ ਥਾਂਵਾਂ ‘ਤੇ ਜ਼ਮੀਨ ਖਿੱਸਕਣ ਕਾਰਨ ਸੜਕ ਰੁਕ ਗਈ ਹੈ ।
ਅਧਿਕਾਰੀਆਂ ਨੇ ਦੱਸਿਆ ਕਿ ਰਣਨੀਤਕ ਰੂਪ ਨਾਲ ਅਹਿਮ ਸੜਕ ‘ਤੇ ਆਵਾਜਾਈ ਤੇਜ਼ੀ ਨਾਲ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਹ ਸੜਕ ਕਸ਼ਮੀਰ ਘਾਟੀ ਨੂੰ ਦੇਸ਼ ਦੇ ਹੋਰ ਹਿੱਸਿਆ ਨਾਲ ਜੋੜਦੀ ਹੈ । ਡੋਡਾ ਜ਼ਿਲ੍ਹੇ ਚ ਅਧਿਕਾਰੀਆਂ ਨੇ ਦੱਸਿਆ ਕਿ ਕਾਸਤੀਗੜ੍ਹ ਦੇ ਗੁਰਮੁਲ ਪਿੰਡ ਚ ਮੋਹਲੇਧਾਰ ਮੀਂਹ ਤੋਂ ਬਾਅਦ ਜ਼ਮੀਨ ਖਿੱਸਕ ਗਈ, ਜਿਸ ਕਾਰਨ 8 ਪਰਿਵਾਰਾਂ ਨੂੰ ਸੁਰੱਖਿਅਤ ਥਾਂਵਾਂ ਤੇ ਭੇਜਿਆ ਗਿਆ।
ਇਸ ਤੋਂ ਇਲਾਵਾ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਨੂੰ ਜੰਮੂ ਖੇਤਰ ਦੇ ਪੁੰਛ ਅਤੇ ਰਾਜੌਰੀ ਜ਼ਿਲ੍ਹਿਆਂ ਨਾਲ ਜੋੜਨ ਵਾਲੀ ਵਿਕਲਪਕ ਸੜਕ ਮੁਗਲ ਰੋਡ ਪੀ ਕੀ ਗਲੀ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਬਰਫਬਾਰੀ ਤੋਂ ਬਾਅਦ 8 ਦਸੰਬਰ ਨੂੰ ਆਵਾਜਾਈ ਲਈ ਬੰਦ ਕਰ ਦਿੱਤੀ ਗਈ ਸੀ । ਅਧਿਕਾਰੀਆਂ ਨੇ ਦੱਸਿਆ ਕਿ ਕਿਸ਼ਤਵਾੜ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਤਿੰਨ ਤੋਂ ਨੌਂ ਇੰਚ ਤੱਕ ਬਰਫਬਾਰੀ ਹੋਣ ਦੀ ਖ਼ਬਰ ਮਿਲੀ ਹੈ।
ਇਹ ਵੀ ਦੇਖੋ: ਇਸ ਸਿੱਖ ਵਿਗਿਆਨੀ ਨੇ ਐਨ ਮੌਕੇ ‘ਤੇ ਸਟੇਜ ‘ਤੇ ਪਹੁੰਚ ਕੇ ਨਕਾਰ ਦਿੱਤਾ ਐਨਾ ਵੱਡਾ ਅਵਾਰਡ