ਝਾਰਖੰਡ ਵਿੱਚ ਐਤਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਸਭ ਤੋਂ ਉੱਚੇ ਤ੍ਰਿਕੂਟ ਪਹਾੜੀ ‘ਤੇ ਰੋਪਵੇਅ ਦੀਆਂ ਟਰਾਲੀਆਂ ਆਪਸ ਵਿੱਚ ਟਕਰਾ ਗਈਆਂ । ਇਸ ਹਾਦਸੇ ਕਾਰਨ 48 ਲੋਕ ਪਿਛਲੇ 20 ਘੰਟਿਆਂ ਤੋਂ ਪਹਾੜੀ ‘ਤੇ ਫਸੇ ਹੋਏ ਹਨ, ਜਦਕਿ ਦੋ ਲੋਕਾਂ ਦੀ ਮੌਤ ਹੋ ਗਈ ਹੈ । ਇਸ ਹਾਦਸੇ ਤੋਂ ਬਾਅਦ NDRF ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ । ਹਾਲਾਂਕਿ ਬਾਅਦ ਵਿੱਚ ਲੋਕਾਂ ਦੀ ਮਦਦ ਲਈ ਭਾਰਤੀ ਫੌਜ ਨੂੰ ਬੁਲਾਇਆ ਗਿਆ । ਮਿਲੀ ਜਾਣਕਾਰੀ ਅਨੁਸਾਰ ਪਹਾੜੀ ‘ਤੇ ਹਾਲੇ ਵੀ ਕਈ ਲੋਕ ਫਸੇ ਹੋਏ ਹਨ ਅਤੇ ਉਨ੍ਹਾਂ ਨੂੰ ਡਰੋਨ ਰਾਹੀਂ ਖਾਣਾ ਅਤੇ ਪਾਣੀ ਦਿੱਤਾ ਜਾ ਰਿਹਾ ਹੈ।
ਦੱਸਿਆ ਜਾ ਰਿਹਾ ਹੈ ਕਿ ਐਤਵਾਰ ਨੂੰ ਸੈਂਕੜੇ ਸੈਲਾਨੀ ਪੂਜਾ ਅਰਚਨਾ ਕਰਨ ਇੱਥੇ ਪਹੁੰਚੇ ਸਨ। ਇਸ ਦੌਰਾਨ ਜਦੋਂ ਰੋਪਵੇਅ ਦੀ ਇੱਕ ਟਰਾਲੀ ਹੇਠਾਂ ਆ ਰਹੀ ਸੀ ਤਾਂ ਉਹ ਉੱਪਰ ਵੱਲ ਜਾ ਰਹੀ ਟਰਾਲੀ ਨਾਲ ਟਕਰਾ ਗਈ। ਜਿਸ ਕਾਰਨ ਇਸ ਹਾਦਸੇ ਵਿੱਚ ਕਈ ਲੋਕ ਜ਼ਖਮੀ ਵੀ ਹੋਏ ਹਨ। ਜਿਨ੍ਹਾਂ ਵਿੱਚ ਔਰਤਾਂ ਤੇ ਬੱਚੇ ਸ਼ਾਮਿਲ ਹਨ।
ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’
ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਟਰਾਲੀਆਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਫੌਜ ਨੇ ਹੈਲੀਕਾਪਟਰਾਂ ਦਾ ਸਹਾਰਾ ਲਿਆ। ਪੱਖੇ ਦੀ ਤੇਜ਼ ਹਵਾ ਕਾਰਨ ਇਸ ਰੈਸਕਿਊ ਆਪ੍ਰੇਸ਼ਨ ਵਿੱਚ ਸਮਾਂ ਲੱਗ ਰਿਹਾ ਹੈ। ਦੱਸ ਦੇਈਏ ਕਿ ਇਸ ਬਚਾਅ ਕਾਰਜ ਲਈ ਦੋ ਐਮਆਈ-17 ਹੈਲੀਕਾਪਟਰ ਲੱਗੇ ਹੋਏ ਹਨ। ਲੋਕ ਅਜੇ ਵੀ ਉੱਪਰ ਫਸੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”