Jind Khap warns: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸੇ ਵਿਚਾਲੇ ਹੁਣ ਹਰਿਆਣਾ ਦੇ ਜੀਂਦ ਵਿੱਚ ਖਾਪ ਪੰਚਾਇਤਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ । ਜੀਂਦ ਖਾਪ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਮੰਗ ਨੂੰ ਨਹੀਂ ਮੰਨਦੀ ਤਾਂ ਦਿੱਲੀ ਵਿੱਚ ਦੁੱਧ, ਫਲਾਂ ਅਤੇ ਸਬਜ਼ੀਆਂ ਦੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ। ਇਸ ਸਬੰਧੀ ਕਿਸਾਨ ਨੇਤਾ ਲੋਕਾਂ ਨੂੰ ਘਰ-ਘਰ ਜਾ ਕੇ ਅਪੀਲ ਕਰ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਚੰਡੀਗੜ੍ਹ ਵਿੱਚ ਯੂਥ ਕਾਂਗਰਸ ਅਤੇ NSUI ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਖੱਟਰ ਖ਼ਿਲਾਫ਼ ਬੋਲਿਆ ਹੈ । ਯੂਥ ਕਾਂਗਰਸ ਦੇ ਵਰਕਰਾਂ ਦੀ ਮੰਗ ਹੈ ਕਿ ਮੁੱਖ ਮੰਤਰੀ ਕਿਸਾਨਾਂ ਤੋਂ ਮੁਆਫੀ ਮੰਗਣ, ਜਿਸ ਤਰ੍ਹਾਂ ਉਨ੍ਹਾਂ ਨੇ ਹਰਿਆਣੇ ਵਿੱਚ ਕਿਸਾਨੀ ‘ਤੇ ਤਾਕਤ ਵਰਤੀ ਉਹ ਗਲਤ ਹੈ। ਇਸ ਦੌਰਾਨ ਪੁਲਿਸ ਨੇ ਯੂਥ ਕਾਂਗਰਸ ਦੇ ਲੋਕਾਂ ‘ਤੇ ਵਾਟਰ ਕੈਨਨਾਂ ਦੀ ਵਰਤੋਂ ਵੀ ਕੀਤੀ । ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰਨ ਵਾਲੇ ਯੂਥ ਕਾਂਗਰਸ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ।
ਦੱਸ ਦੇਈਏ ਕਿ ਆਲ ਇੰਡੀਆ ਮੋਟਰ ਟਰਾਂਸਪੋਰਟ ਵੀ ਹੁਣ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਆ ਗਈ ਹੈ । ਟਰਾਂਸਪੋਰਟ ਕਾਂਗਰਸ ਦੇ ਪ੍ਰਧਾਨ ਕੁਲਤਰਨ ਸਿੰਘ ਅਟਵਾਲ ਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 8 ਦਸੰਬਰ ਤੋਂ ਉੱਤਰ ਭਾਰਤ ਵਿੱਚ ਆਪਣੀ ਟ੍ਰਾਂਸਪੋਰਟ ਨੂੰ ਰੋਕ ਦੇਣਗੇ । ਇਸ ਤੋਂ ਬਾਅਦ ਵੀ ਜੇਕਰ ਸਰਕਾਰ ਸਹਿਮਤ ਨਹੀਂ ਹੁੰਦੀ ਤਾਂ ਦੇਸ਼ ਭਰ ਵਿੱਚ ਹੜਤਾਲ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਬੁੱਧਵਾਰ ਦੁਪਹਿਰ ਨੂੰ ਕਿਸਾਨਾਂ ਨੇ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸ ਵੇਅ ਨੂੰ ਜਾਮ ਕਰ ਦਿੱਤਾ । ਸੈਂਕੜੇ ਕਿਸਾਨਾਂ ਨੇ ਮਹਾਮਾਯਾ ਫਲਾਈਓਵਰ ਦੇ ਹੇਠਾਂ ਹੜਤਾਲ ਕੀਤੀ ਅਤੇ DND ਨੂੰ ਜਾਣ ਵਾਲੀ ਸੜਕ ਬੰਦ ਕਰ ਦਿੱਤੀ । ਹੁਣ ਇੱਥੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ । ਹਾਲਾਂਕਿ, ਕੁਝ ਸਮੇਂ ਬਾਅਦ DND ਨੂੰ ਖੁੱਲ੍ਹਵਾ ਦਿੱਤਾ ਗਿਆ।
ਇਹ ਵੀ ਦੇਖੋ: ਕੇਂਦਰ ਨੂੰ ਝੁਕਾਉਣ ਲਈ ਬਣਾਈ ਰਣਨੀਤੀ, ਸੁਣੋ ਮੀਟਿੰਗ ਦੇ ਵੱਡੇ ਫ਼ੈਸਲੇ Live