ਹਰਿਆਣਾ ਦੇ ਜੀਂਦ ਦੇ ਪਿੰਡ ਕਰਸੋਲਾ ‘ਚ ਜ਼ਹਿਰੀਲੇ ਪਦਾਰਥ ਕਾਰਨ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਸ ਦਾ ਰੋਹਤਕ PGI ਵਿੱਚ ਇਲਾਜ ਚੱਲ ਰਿਹਾ ਹੈ। ਦੋਸ਼ ਹੈ ਕਿ ਪਤੀ ਨੇ ਪਤਨੀ ਨੂੰ ਜ਼ਹਿਰੀਲਾ ਪਦਾਰਥ ਮਿਲਾ ਕੇ ਪਿਲਾਇਆ। ਜੁਲਾਨਾ ਪੁਲਿਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜੁਲਾਨਾ ਦੇ ਪਿੰਡ ਕਰਸੋਲਾ ਦੀ ਰਹਿਣ ਵਾਲੀ ਜੋਤੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦਾ ਵਿਆਹ 5 ਸਾਲ ਪਹਿਲਾਂ ਮਨੋਜ ਨਾਲ ਹੋਇਆ ਸੀ। ਵਿਆਹ ਦੇ ਬਾਅਦ ਤੋਂ ਹੀ ਮਨੋਜ ਉਸ ਨਾਲ ਲੜਦਾ ਆ ਰਿਹਾ ਸੀ। ਉਸ ਦੀਆਂ 2 ਲੜਕੀਆਂ ਵੀ ਹਨ, ਜਿਨ੍ਹਾਂ ‘ਚ ਇਕ ਲੜਕੀ ਸਾਨਵੀ 4 ਸਾਲ ਅਤੇ ਛੋਟੀ ਲੜਕੀ ਮਾਨਵੀ 3 ਸਾਲ ਦੀ ਹੈ। ਜੋਤੀ ਨੇ ਦੱਸਿਆ ਕਿ ਉਸ ਦੇ ਪਤੀ ਦੇ ਗਾਲੀ-ਗਲੋਚ ਤੋਂ ਬਾਅਦ ਸੱਸ ਅਤੇ ਸਹੁਰੇ ਵਿਚਾਲੇ ਕਈ ਵਾਰ ਪੰਚਾਇਤਾਂ ਵੀ ਹੋਈਆਂ, ਜਿਸ ‘ਚ ਇਕ ਵਾਰ ਰਾਜ਼ੀਨਾਮਾ ਹੋ ਗਿਆ ਅਤੇ ਕੁਝ ਦਿਨਾਂ ਬਾਅਦ ਮਨੋਜ ਨੇ ਫਿਰ ਤੋਂ ਉਸ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਸ ਦੀ ਕੁੱਟਮਾਰ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
3 ਦਿਨ ਪਹਿਲਾਂ ਵੀ ਮਨੋਜ ਨੇ ਰਾਤ ਨੂੰ ਉਸ ਦੀ ਕੁੱਟਮਾਰ ਕੀਤੀ ਅਤੇ ਅਗਲੇ ਦਿਨ ਸਵੇਰੇ 6 ਵਜੇ ਉਸ ਨੂੰ ਜ਼ਹਿਰੀਲਾ ਪਦਾਰਥ ਪਾਣੀ ਚ ਮਿਲਾ ਕੇ ਪੀਣ ਲਈ ਮਜਬੂਰ ਕਰ ਦਿੱਤਾ। ਇਸ ਨਾਲ ਉਸ ਦੀ ਹਾਲਤ ਵਿਗੜ ਗਈ। ਜੋਤੀ ਨੇ ਦੱਸਿਆ ਕਿ ਇਸ ਤੋਂ ਬਾਅਦ ਉਸ ਦਾ ਜੀਜਾ ਅਮਨ ਉਸ ਨੂੰ ਜੁਲਾਨਾ ਦੇ ਨਿੱਜੀ ਹਸਪਤਾਲ ਲੈ ਗਿਆ। ਉਸ ਦੇ ਰਿਸ਼ਤੇਦਾਰ ਵੀ ਇੱਥੇ ਆਏ ਹੋਏ ਸਨ। ਬਾਅਦ ਵਿੱਚ ਇੱਥੋਂ ਉਹ ਇਲਾਜ ਲਈ ਪੀਜੀਆਈ ਰੋਹਤਕ ਚਲੇ ਗਏ। ਕਈ ਘੰਟਿਆਂ ਬਾਅਦ ਉਸ ਨੂੰ ਹੋਸ਼ ਆਈ। ਜਿਸ ਤੋਂ ਬਾਅਦ ਪੁਲਿਸ ਨੇ ਪੀਜੀਆਈ ਰੋਹਤਕ ਜਾ ਕੇ ਔਰਤ ਦੇ ਬਿਆਨ ਲਏ। ਔਰਤ ਦੀ ਸ਼ਿਕਾਇਤ ‘ਤੇ ਥਾਣਾ ਜੁਲਾਨਾ ਪੁਲਿਸ ਨੇ ਉਸ ਦੇ ਪਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।