Jjp mla raised questions : ਦਿੱਲੀ ਦੀਆਂ ਸਰਹੱਦਾਂ ‘ਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਬੈਠੇ ਕਿਸਾਨਾਂ ਨੇ ਹਰਿਆਣਾ ਦੀ ਰਾਜਨੀਤੀ ਵਿੱਚ ਹਲਚੱਲ ਮਚਾ ਦਿੱਤੀ ਹੈ। ਰਾਜ ਦੀ ਮਨੋਹਰ ਲਾਲ ਖੱਟਰ ਸਰਕਾਰ ਨੂੰ ਕਿਸਾਨ ਅੰਦੋਲਨ ਕਾਰਨ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ ਵੀ ਕਿਸਾਨ ਅੰਦੋਲਨ ਦੇ ਕਾਰਨ ਕਾਫੀ ਮੁਸ਼ਕਿਲਾਂ ਦੇ ਵਿੱਚ ਘਿਰਦੀ ਹੋਈ ਨਜਰ ਆ ਰਹੀ ਹੈ। ਟੋਹਾਣਾ ਤੋਂ ਜਨਨਾਇਕ ਜਨਤਾ ਪਾਰਟੀ ਦੇ ਵਿਧਾਇਕ ਦਵੇਂਦਰ ਬਬਲੀ ਨੇ ਬਜਟ ਸੈਸ਼ਨ ਦੌਰਾਨ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ ਹਨ।
ਸਦਨ ਵਿੱਚ ਕਿਸਾਨ ਅੰਦੋਲਨ ਦੇ ਹੱਕ ਵਿੱਚ ਬਿਆਨ ਦਿੰਦੇ ਹੋਏ ਬਬਲੀ ਨੇ ਕਿਹਾ ਕਿ ਕਿਸਾਨਾਂ ਦੀ ਸਥਿਤੀ ਚਿੰਤਾਜਨਕ ਹੈ ਅਤੇ ਇਹ ਅੰਦੋਲਨ ਰਾਜ ਦੇ ਹਿੱਤ ਵਿੱਚ ਨਹੀਂ ਹੈ। ਕਿਸਾਨ ਬਜ਼ੁਰਗ ਔਰਤਾਂ ਅਤੇ ਬੱਚੇ ਰਾਜ ਦੀਆਂ ਸਰਹੱਦਾਂ ‘ਤੇ ਬੈਠੇ ਹਨ। ਇਹ ਚਿੰਤਾਜਨਕ ਅਤੇ ਬਹੁਤ ਦੁਖਦਾਈ ਹੈ। ਜਦੋਂ ਅਸੀਂ ਪਿੰਡ ਜਾਂਦੇ ਹਾਂ, ਸਾਨੂੰ ਕਿਹਾ ਜਾਂਦਾ ਹੈ ਕਿ ਤੁਸੀਂ ਪਿੰਡ ਨਾ ਆਉਣਾ। ਸਾਨੂੰ ਪਿੰਡ ਵਿੱਚ ਪ੍ਰੋਗਰਾਮਾਂ ‘ਚ ਸਮਾਜਿਕ ਪ੍ਰੋਗਰਾਮਾਂ ਵਿੱਚ ਆਉਣ ਤੋਂ ਰੋਕਿਆ ਜਾਂਦਾ ਹੈ। ਮੈਂ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਸਮੁੱਚੇ ਮੰਤਰੀ ਮੰਡਲ ਤੋਂ ਮੰਗ ਕਰਦਾ ਹਾਂ ਕਿ ਇਸ ਕਿਸਾਨ ਅੰਦੋਲਨ ਨੂੰ ਹੱਲ ਕੀਤਾ ਜਾਵੇ।
ਇਸ ਦੇ ਨਾਲ ਹੀ ਜੇਜੇਪੀ ਵਿਧਾਇਕ ਨੇ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਮੇਰੇ ਹਲਕੇ ਦੇ ਨਾਲ ਹਰਿਆਣਾ ਸਰਕਾਰ ਵਿਤਕਰਾ ਕਰ ਰਹੀ ਹੈ। ਸਰਕਾਰ ਵਿੱਚ ਭਾਈਵਾਲ ਹੋਣ ਦੇ ਬਾਵਜੂਦ ਮੇਰੇ ਹਲਕੇ ਵਿੱਚ ਵਿਕਾਸ ਦੇ ਕੰਮ ਨਹੀਂ ਹੋ ਰਹੇ। ਵਿਧਾਇਕ ਨੇ ਸਰਕਾਰ ਨੂੰ ਪੁੱਛਿਆ, ਕੀ ਟੋਹਾਣਾ ਵਿਧਾਨ ਸਭਾ ਹਲਕੇ ਦੇ ਲੋਕਾਂ ਨੇ ਮੈਨੂੰ ਇੱਕ ਲੱਖ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਗਲਤੀ ਕੀਤੀ ਹੈ?
ਕੀ ਮੇਰੇ ਹਲਕੇ ਦਾ ਵਿਕਾਸ ਇਸ ਲਈ ਨਹੀਂ ਹੋ ਰਿਹਾ ਕਿਉਂਕਿ ਮੈਂ ਇੰਨੀ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਆਇਆ ਹਾਂ ? ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 103 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।