ਜੰਮੂ-ਕਸ਼ਮੀਰ ਵਿੱਚ ਸਕੂਲੀ ਬੱਚਿਆਂ ‘ਤੇ ਹੋਮਵਰਕ ਦਾ ਭਾਰ ਘਟਾਉਣ ਦੇ ਉਪ-ਰਾਜਪਾਲ ਮਨੋਜ ਸਿਨਹਾ ਦੇ ਭਰੋਸੇ ਦੇ ਇੱਕ ਦਿਨ ਬਾਅਦ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ।
ਪ੍ਰੀ-ਪ੍ਰਾਇਮਰੀ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਸਿਰਫ ਅੱਧੇ ਘੰਟੇ ਤੱਕ ਅਤੇ ਪ੍ਰਾਇਮਰੀ ਅਤੇ ਸੈਕੰਡਰੀ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਸਿਰਫ ਡੇਢ ਘੰਟੇ ਤੱਕ ਸੀਮਤ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ: Breaking : CBSE ਦੀ 12ਵੀਂ ਦੀ ਪ੍ਰੀਖਿਆ ਹੋਈ ਰੱਦ, PM ਨੇ ਕਿਹਾ ਵਿਦਿਆਰਥੀਆਂ ਦੀ ਸੁਰੱਖਿਆ ਸਾਡੀ ਪਹਿਲ
ਉਪ-ਰਾਜਪਾਲ ਸਿਨਹਾ ਨੇ ਸਕੂਲੀ ਬੱਚਿਆਂ ‘ਤੇ ਹੋਮਵਰਕ ਦਾ ਬੋਝ ਘੱਟ ਕਰਨ ਲਈ ਸਕੂਲੀ ਸਿੱਖਿਆ ਵਿਭਾਗ ਨੂੰ 48 ਘੰਟਿਆਂ ਦੇ ਅੰਦਰ ਇੱਕ ਨੀਤੀ ਬਣਾਉਣ ਦਾ ਨਿਰਦੇਸ਼ ਦਿੱਤਾ ਸੀ ਅਤੇ ਸਿਰਫ 24 ਘੰਟਿਆਂ ਵਿੱਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਛੇ ਸਾਲਾਂ ਇੱਕ ਬੱਚੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ ਜਿਸ ਵਿੱਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਕੂਲੀ ਬੱਚਿਆਂ ‘ਤੇ ਹੋਮਵਰਕ ਦਾ ਬੋਝ ਘੱਟ ਕਰਨ ਦੀ ਅਪੀਲ ਕਰਦੀ ਦਿਖਾਈ ਦੇ ਰਹੀ ਹੈ ।
ਉਪ-ਰਾਜਪਾਲ ਨੇ ਟਵੀਟ ਕੀਤਾ, “ਸਕੂਲ ਸਿੱਖਿਆ ਵਿਭਾਗ ਨੇ ਰੋਜ਼ਾਨਾ ਆਨਲਾਈਨ ਜਮਾਤਾਂ ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚਿਆਂ ਲਈ ਡੇਢ ਘੰਟੇ ਤੱਕ ਸੀਮਤ ਕਰਨ ਦਾ ਫੈਸਲਾ ਕੀਤਾ ਹੈ । 9ਵੀਂ ਤੋਂ 12ਵੀਂ ਜਮਾਤ ਦੀਆਂ ਆਨਲਾਈਨ ਜਮਾਤਾਂ ਤਿੰਨ ਘੰਟਿਆਂ ਤੋਂ ਵੱਧ ਦੀ ਨਹੀਂ ਹੋਵੇਗੀ।”
ਇਸ ਤੋਂ ਅੱਗੇ ਸਿਨਹਾ ਨੇ ਕਿਹਾ ਕਿ ਪ੍ਰਾਇਮਰੀ ਤੋਂ ਹੇਠਾਂ ਦੇ ਬੱਚਿਆਂ ਲਈ ਰੋਜ਼ਾਨਾ ਸਿਰਫ ਅੱਧੇ ਘੰਟੇ ਦੀਆਂ ਕਲਾਸਾਂ ਹੋਣਗੀਆਂ । ਉਨ੍ਹਾਂ ਨੇ ਅਧਿਆਪਕਾਂ ਨੂੰ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਹੋਮਵਰਕ ਦੇਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ ।