Joblessness in india : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਿੱਚ ਵੱਧ ਰਹੀ ਬੇਰੁਜ਼ਗਾਰੀ ਲਈ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲਗਦਾ ਹੈ ਕਿ ਸਰਕਾਰ ਪੜ੍ਹੇ ਲਿਖੇ ਨੌਜਵਾਨਾਂ ਨੂੰ ਸਜ਼ਾ ਦੇ ਰਹੀ ਹੈ। ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਟਵੀਟ ਕਰਦਿਆਂ ਲਿਖਿਆ, “ਪੜ੍ਹੇ ਲਿਖੇ ਨੌਜਵਾਨ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ। ਅਜਿਹਾ ਲਗਦਾ ਹੈ ਕਿ ਭਾਰਤ ਸਰਕਾਰ ਉਨ੍ਹਾਂ ਨੂੰ ਸਹੀ ਡਿਗਰੀਆਂ ਹੋਣ ਕਾਰਨ ਸਜ਼ਾ ਦੇ ਰਹੀ ਹੈ, ਖਾਸ ਕਰਕੇ ਓਬੀਸੀ-ਐਸਸੀ-ਐਸਟੀ ਉਮੀਦਵਾਰਾਂ ਨੂੰ।” ਰਾਹੁਲ ਗਾਂਧੀ ਨੇ ਇਸ ਟਵੀਟ ਦੇ ਨਾਲ ਇੱਕ ਅੰਗਰੇਜ਼ੀ ਅਖਬਾਰ ਦੀ ਰਿਪੋਰਟ ਦੇ ਅੰਕੜੇ ਵੀ ਸਾਂਝੇ ਕੀਤੇ ਹਨ।
ਰਾਹੁਲ ਗਾਂਧੀ ਵੱਲੋਂ ਸਾਂਝੀ ਕੀਤੀ ਗਈ ਰਿਪੋਰਟ ਵਿੱਚ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰੀਅਲ ਨਿਸ਼ਾਂਕ ਦੇ ਇੱਕ ਸਵਾਲ ਦੇ ਜਵਾਬ ਦਾ ਜ਼ਿਕਰ ਕੀਤਾ ਗਿਆ ਹੈ। ਲੋਕ ਸਭਾ ਵਿੱਚ ਤਿੰਨ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨਿਸ਼ਾਂਕ ਨੇ ਕਿਹਾ ਸੀ ਕਿ ਕੇਂਦਰੀ ਉੱਚ ਵਿਦਿਅਕ ਸੰਸਥਾਵਾਂ ਵਿੱਚ ਓਬੀਸੀ ਦੇ 60 ਫੀਸਦੀ ਅਤੇ ਐਸਸੀ-ਐਸਟੀ ਫੈਕਲਟੀ ਦੇ 40 ਫੀਸਦੀ ਅਹੁਦੇ ਖਾਲੀ ਹਨ।