ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸੁਧੀਰ ਸੈਣੀ ਨਾਮਕ ਪੱਤਰਕਾਰ ਦੀ ਲੋਹੇ ਦੀ ਰਾਡ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਮੌਕੇ ’ਤੇ ਮੌਜੂਦ ਲੋਕਾਂ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਕਰਕੇ ਕਾਰ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੱਤਰਕਾਰ ਸੁਧੀਰ ਸੈਣੀ ਆਪਣੀ ਬਾਈਕ ‘ਤੇ ਸਹਾਰਨਪੁਰ ਜਾ ਰਹੇ ਸਨ। ਫਿਰ ਪਿੱਛੇ ਤੋਂ ਆ ਰਹੀ ਕਾਰ ਨਾਲ ਉਸ ਦੀ ਬਾਈਕ ਟਕਰਾ ਗਈ, ਜਿਸ ਤੋਂ ਬਾਅਦ ਝਗੜਾ ਵਧ ਗਿਆ ਅਤੇ ਦੋਸ਼ੀਆਂ ਨੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਪੱਤਰਕਾਰ ਦੇ ਕਤਲ ਤੋਂ ਬਾਅਦ ਸਹਾਰਨਪੁਰ ਜ਼ਿਲ੍ਹੇ ‘ਚ ਹੜਕੰਪ ਮਚ ਗਿਆ ਹੈ।
ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਹਾਰਨਪੁਰ ਦੇ ਐਸਪੀ ਸਿਟੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਸੁਧੀਰ ਸੈਣੀ ਇੱਕ ਪੱਤਰਕਾਰ ਸੀ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਰਾਜੇਸ਼ ਕੁਮਾਰ ਨੇ ਦੱਸਿਆ ਕਿ ਥਾਣਾ ਦੇਹਾਤ ਕੋਤਵਾਲੀ ਦੇ ਚਿਲਕਾਣਾ ਰੋਡ ‘ਤੇ ਚਿਲਕਾਣਾ ਦਾ ਰਹਿਣ ਵਾਲਾ ਸੁਧੀਰ ਸੈਣੀ ਮੋਟਰਸਾਈਕਲ ‘ਤੇ ਸਹਾਰਨਪੁਰ ਵੱਲ ਆ ਰਿਹਾ ਸੀ। ਫਿਰ ਆਲਟੋ ਕਾਰ ਨਾਲ ਮਾਮੂਲੀ ਟੱਕਰ ਤੋਂ ਬਾਅਦ ਝਗੜਾ ਹੋ ਗਿਆ ਅਤੇ ਕਾਰ ਵਿਚ ਸਵਾਰ ਵਿਅਕਤੀਆਂ ਨੇ ਸੁਧੀਰ ਦੀ ਕੁੱਟਮਾਰ ਕੀਤੀ। ਹਮਲੇ ਦੌਰਾਨ ਸੁਧੀਰ ਨੂੰ ਸੱਟਾਂ ਲੱਗੀਆਂ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਮੌਕੇ ‘ਤੇ ਕੁਝ ਲੋਕ ਮੌਜੂਦ ਸਨ, ਜਿਨ੍ਹਾਂ ਨੇ ਕਾਰ ਦਾ ਨੰਬਰ ਦਿੱਤਾ ਅਤੇ ਉਸ ਦੇ ਆਧਾਰ ‘ਤੇ ਉਨ੍ਹਾਂ ਦੀ ਪਛਾਣ ਕੀਤੀ ਗਈ। ਕਾਰ ਨੂੰ ਕਬਜ਼ੇ ‘ਚ ਲੈ ਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: