ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕੰਗਨਾ ਰਣੌਤ ਨੇ ਆਪਣੀ ਇੱਕ ਮੰਗ ਰੱਖੀ ਹੈ। ਦਰਅਸਲ, ਕੰਗਨਾ ਰਣੌਤ ਨੇ ਦਿੱਲੀ ਕਮੇਟੀ ਤੋਂ ਪੇਸ਼ ਹੋਣ ਲਈ ਕੁਝ ਹੋਰ ਸਮਾਂ ਮੰਗਿਆ ਗਿਆ ਹੈ। ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਇਸ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਕੰਗਨਾ ਰਣੌਤ ਦੇ ਵਕੀਲ ਨੇ ਇੱਕ ਪੱਤਰ ਲਿਖ ਕੇ ਸੂਚਿਤ ਕੀਤਾ ਹੈ ਕਿ ਕੰਗਨਾ ਅੱਜ ਕਿਸੇ ਨਿੱਜੀ ਤੇ ਪੇਸ਼ੇਵਰ ਕਾਰਨਾਂ ਕਰਕੇ ਨਹੀਂ ਆ ਸਕਦੀ । ਕੰਗਨਾ ਨੇ ਕੁਝ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਜਿਸ ਤੋਂ ਬਾਅਦ ਅੱਜ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਕੰਗਨਾ ਦੀ ਬੇਨਤੀ ‘ਤੇ ਕਮੇਟੀ ਆਪਣਾ ਫ਼ੈਸਲਾ ਲੈ ਕੇ ਉਸ ਨੂੰ ਸੂਚਿਤ ਕਰੇਗੀ।
ਗੌਰਤਲਬ ਹੈ ਕਿ ਅਦਾਕਾਰਾ ਕੰਗਨਾ ਰਣੌਤ ‘ਤੇ ਸਿੱਖਾਂ ਬਾਰੇ ਭੱਦੀਆਂ ਅਤੇ ਅਪਮਾਨਜਨਕ ਟਿੱਪਣੀਆਂ ਕਰਨ ਦਾ ਦੋਸ਼ ਹੈ । ਕਮੇਟੀ ਨੂੰ ਮਿਲੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਕਮੇਟੀ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ ਭੇਜਿਆ ਗਿਆ ਹੈ। ਅਦਾਕਾਰਾ ਨੂੰ ਭੇਜੇ ਨੋਟਿਸ ਵਿੱਚ ਕੰਗਨਾ ਨੂੰ 6 ਦਸੰਬਰ ਨੂੰ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਸੀ । ਹਾਲਾਂਕਿ ਅੱਜ ਕੰਗਨਾ ਰਣੌਤ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਤੇ ਸਦਭਾਵਨਾ ਕਮੇਟੀ ਦੇ ਸਾਹਮਣੇ ਪੇਸ਼ ਨਹੀਂ ਹੋ ਸਕੀ।
ਦੱਸ ਦੇਈਏ ਕਿ ਸਿੱਖ ਸਮਾਜ ਬਾਰੇ ਭੱਦੀਆਂ ਅਤੇ ਅਪਮਾਨਜਨਕ ਟਿੱਪਣੀਆਂ ਦੇ ਮਾਮਲੇ ਵਿੱਚ ਘਿਰੀ ਕੰਗਨਾ ਰਣੌਤ ਨੇ ਵਿਧਾਨ ਸਭਾ ਕਮੇਟੀ ਤੋਂ ਕੁਝ ਹੋਰ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਕਿ ਕੰਗਨਾ ਅਕਸਰ ਆਪਣੇ ਵਿਵਾਦਿਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਦਰਅਸਲ, ਕੰਗਨਾ ਵੱਲੋਂ ਕਿਸਾਨਾਂ ‘ਤੇ ਵਿਵਾਦਿਤ ਬਿਆਨ ਦਿੱਤਾ ਗਿਆ ਸੀ। ਕੰਗਨਾ ਨੇ ਕਿਸਾਨ ਅੰਦੋਲਨ ‘ਤੇ ਆਪਣੀ ਰਾਏ ਦਿੰਦੇ ਹੋਏ ਇਤਰਾਜ਼ਯੋਗ ਟਿੱਪਣੀ ਕੀਤੀ ਸੀ। ਜਿਸ ਕਾਰਨ ਉਸ ਦੀ ਕਾਫੀ ਆਲੋਚਨਾ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: